ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਕਾਰ ਸਵਾਰ ਪਤੀ-ਪਤਨੀ ਨੂੰ ਡੇਢ ਕਿਲੋਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਉੱਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਦੁਆਰਾ ਚਲਾਈ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਐੱਸ. ਐੱਚ. ਓ. ਐੱਸ. ਆਈ. ਮਨਜੀਤ ਕੌਰ ਵੱਲੋਂ ਵੱਖ-ਵੱਖ ਪੁਲਸ ਟੀਮਾਂ ਨੂੰ ਬਣਾ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਏਰੀਏ ਅੰਦਰ ਭੇਜੀਆਂ ਜਾਦੀਆਂ ਹਨ।
ਉਨ੍ਹਾਂ ਦੱਸਿਆ ਇਸੇ ਤਹਿਤ ਐੱਸ. ਆਈ. ਅਰੁਣ ਕੁਮਾਰ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਬੰਗਾ ਫਗਵਾੜਾ ਰੋਡ ਤੋਂ ਵਾਪਸ ਥਾਣਾ ਸਿਟੀ ਵੱਲ ਆ ਰਹੇ ਸੀ। ਉਨ੍ਹਾਂ ਦੱਸਿਆ ਜਿਵੇਂ ਹੀ ਉਨ੍ਹਾਂ ਦੀ ਪੁਲਸ ਪਾਰਟੀ ਸ਼ਿਵਾਲਿਕ ਇਨਕਲੇਵ ਨਜ਼ਦੀਕ ਪੁੱਜੀ ਤਾਂ ਇਕ ਕਾਰ ਪੀ. ਬੀ. 78 ਏ 8407 ਜਿਸ ਵਿੱਚ ਇਕ ਔਰਤ ਅਤੇ ਪੁਰਸ਼ ਸਵਾਰ ਸਨ, ਨੂੰ ਰੋਕਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਦੋਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਗਿਆਨ ਚੰਦ ਅਤੇ ਕੁਲਵਿੰਦਰ ਕੌਰ ਪਤਨੀ ਹਰਜਿੰਦਰ ਸਿੰਘ ਉਰਫ਼ ਜਿੰਦਰ ਦੋਵੇਂ ਪਤੀ-ਪਤਨੀ ਨਿਵਾਸੀ ਜੰਡਿਆਲਾ ਨਜ਼ਦੀਕ ਬੰਗਾ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਉਕਤ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇਕ ਮੋਮੀ ਲਿਫ਼ਾਫ਼ੇ ਵਿੱਚ ਲਪੇਟੀ ਹੋਈ ਡੇਢ ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ। ਜਿਸ 'ਤੇ ਉਕਤ ਦੋਹਾਂ ਨੂੰ ਕਾਬੂ ਕਰ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 8 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਹਰਜਿੰਦਰ ਸਿੰਘ ਉਰਫ਼ ਜਿੰਦਰ 'ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਅਧੀਨ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਉਕਤ ਦੋਹਾਂ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਮੰਗਿਆ ਜਾਵੇਗਾ ਤਾਂਕਿ ਪਤਾ ਲੱਗ ਸਕੇ ਕਿ ਅਫ਼ੀਮ ਉਨ੍ਹਾਂ ਨੇ ਕਿਸ ਪਾਸੋਂ ਲਿਆਂਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ ਤੇ ਕੀਤੀ ਭੰਨ-ਤੋੜ
NEXT STORY