ਜਲੰਧਰ- ਰਵੀ ਗਿੱਲ ਖੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਰਾਜੇਸ਼ ਕਪਿਲ, ਕੀਰਤੀ ਗਿੱਲ ਉਸ ਦਾ ਭਰਾ ਸ਼ੁਭਮ ਗਿੱਲ ਅਤੇ ਸਾਜਨ ਨਰਵਾਲ ਉਰਫ਼ ਗੋਰਾ ਨੂੰ ਤਿੰਨ ਦਿਨ ਦਾ ਰਿਮਾਂਡ ਹੋਣ 'ਤੇ ਸ਼ੁਕਰਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ 'ਚ ਪੁਲਸ ਨੇ 4 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਕਿ ਇਕ ਮੋਟਰਸਾਈਕਲ ਬਰਾਮਦ ਕਰਨਾ ਹੈ। ਸੁਸਾਈਡ ਨੋਟ 'ਚ ਮ੍ਰਿਤਕ ਨੇ ਲਿਖਿਆ ਸੀ ਕਿ ਉਸ ਤੋਂ 10 ਲੱਖ ਰੁਪਏ ਲਏ ਸਨ। ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ’ਤੇ ਪੁਲਸ ਹਵਾਲੇ ਕਰ ਦਿੱਤਾ। ਦੂਜੇ ਪਾਸੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮਾਮਲੇ ਦੀ ਨਿਰਪੱਖ ਜਾਂਚ ਲਈ ਇਕ ਐੱਸ.ਆਈ.ਟੀ. ਬਣਾ ਦਿੱਤੀ ਹੈ। ਐੱਸ.ਆਈ.ਟੀ. ਦਾ ਮੁਖੀ ਡੀਸੀਪੀ (ਸਿਟੀ) ਜਗਮੋਹਨ ਸਿੰਘ ਨੂੰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਇਕ ਚਿੱਠੀ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ, 2 ਵਿਭਾਗਾਂ 'ਚ ਚੱਲ ਰਹੀ ਖਿੱਚੋਤਾਣ ਲੋਕਾਂ ਲਈ ਬਣੀ ਮੁਸੀਬਤ
ਮਾਮਲੇ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਲਈ ਏਡੀਸੀਪੀ (ਸਪੈਸ਼ਲ ਬ੍ਰਾਂਚ) ਹਰਿੰਦਰ ਸਿੰਘ ਗਿੱਲ ਅਤੇ ਐੱਸ.ਪੀ (ਇਨਵੈਸਟੀਗੇਸ਼ਨ) ਪਰਮਜੀਤ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਰਵੀ ਗਿੱਲ ਦੇ ਸਮਰਥਕ ਸੀ.ਪੀ. ਨੂੰ ਮਿਲੇ ਅਤੇ ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ ਲਈ ਸੀ.ਪੀ ਨੇ ਐੱਸ.ਆਈ.ਟੀ ਦਾ ਗਠਨ ਕੀਤਾ ਹੈ, ਕਿਉਂਕਿ ਤਿੰਨ ਦਿਨ ਦੇ ਰਿਮਾਂਡ ਦੌਰਾਨ ਵੀ ਰਾਜੇਸ਼ ਕਪਿਲ ਤੋਂ ਦਸ ਲੱਖ ਰੁਪਏ ਦਾ ਰਾਜ਼ ਨਹੀਂ ਕੱਢ ਸਕੀ । ਪੁਲਸ ਮਾਮਲੇ ਦੀ ਜਾਂਚ ਲਈ ਬਰਾਮਦ ਹੋਏ ਮੋਬਾਈਲ ਫ਼ੋਨ ਦੀ ਫੋਰੈਂਸਿਕ ਜਾਂਚ ਕਰੇਗੀ।
ਇਹ ਵੀ ਪੜ੍ਹੋ- ਗੈਂਗਸਟਰ ਲਖਵੀਰ ਲੰਡਾ ਖ਼ਿਲਾਫ਼ NIA ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜ਼ਮੀਨ
ਦੱਸ ਦੇਈਏ ਕਿ ਹਫ਼ਤਾ ਪਹਿਲੇ ਸ਼ਾਸਤਰੀ ਮਾਰਕਿਟ ਚੌਂਕ ਸਥਿਤ ਇਕ ਹੋਟਲ 'ਚ ਰਵੀ ਗਿੱਲ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ। ਪੰਜ ਪੰਨਿਆਂ ਦੇ ਸੁਸਾਈਡ ਨੋਟ 'ਚ ਰਵੀ ਨੇ ਆਪਣੀ ਮੌਤ ਲਈ ਕੀਰਤੀ ਗਿੱਲ, ਸ਼ੁਭਮ ਗਿੱਲ, ਸਾਜਨ ਨਰਵਾਲ ਉਰਫ਼ ਗੋਰਾ ਅਤੇ ਰਾਜੇਸ਼ ਕਪਿਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਈਪੀਸੀ ਦੀ ਧਾਰਾ 306 (ਖੁਦਕੁਸ਼ੀ ਲਈ ਉਕਸਾਉਣਾ) ਅਤੇ ਐੱਸਸੀ/ਐੱਸਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੁਲਸ ਨਾਲ ਖਹਿਬੜ ਪਏ ਬੁਲੇਟ ਸਵਾਰ ਨੌਜਵਾਨ, ਜੰਮ ਕੇ ਹੋਇਆ ਹੰਗਾਮਾ, ਤੋੜ ਦਿੱਤਾ ਮੋਬਾਇਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਫੋਕਲ ਪੁਆਇੰਟ ਨੇੜੇ ਨਿਰਮਾਣ ਅਧੀਨ ਫੈਕਟਰੀ 'ਚ ਸਿਲੰਡਰ ਫਟਣ ਨਾਲ ਲੱਗੀ ਅੱਗ
NEXT STORY