ਜਲੰਧਰ (ਵਰੁਣ)– ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਖੁਦ ਫੀਲਡ ਵਿਚ ਉਤਰੇ ਤੇ ਮਾਡਲ ਟਾਊਨ ਅਤੇ ਪੀ.ਪੀ.ਆਰ. ਮਾਰਕੀਟ 'ਚ ਚੈਕਿੰਗ ਮੁਹਿੰਮ ਚਲਾਈ। ਇਸ ਦੇ ਨਾਲ-ਨਾਲ ਨਾਜਾਇਜ਼ ਢੰਗ ਨਾਲ ਸ਼ਰਾਬ ਪਿਆਉਣ ਵਾਲੇ ਰੈਸਟੋਰੈਂਟਾਂ ’ਤੇ ਵੀ ਛਾਪੇਮਾਰੀ ਕੀਤੀ ਗਈ। ਪੁਲਸ ਨੇ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ, ਜਿਨ੍ਹਾਂ ਵਿਚ ਰੈਸਟੋਰੈਂਟ ਦੇ ਮਾਲਕ ਅਤੇ ਸ਼ਰਾਬ ਪੀਣ ਵਾਲੇ ਲੋਕ ਆਦਿ ਸ਼ਾਮਲ ਹਨ।
ਪੁਲਸ ਕਮਿਸ਼ਨਰ ਨੇ ਪੀ.ਪੀ.ਆਰ. ਮਾਰਕੀਟ ਵਿਚ ਪਹਿਲਾਂ ਤੋਂ ਖੌਰੂ ਪਾਉਣ ਵਾਲਿਆਂ ’ਤੇ ਕਾਰਵਾਈ ਕੀਤੀ। ਜਿਹੜੇ ਵਾਹਨਾਂ ’ਤੇ ਨੰਬਰ ਪਲੇਟਾਂ ਨਹੀਂ ਸਨ, ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਉਪਰੰਤ ਜ਼ਬਤ ਕੀਤਾ ਗਿਆ ਅਤੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ। ਜਿਹੜੀਆਂ ਗੱਡੀਆਂ ’ਤੇ ਬਲੈਕ ਫਿਲਮਾਂ ਅਤੇ ਪੁਲਸ ਦੇ ਸਟਿੱਕਰ ਲੱਗੇ ਸਨ, ਉਨ੍ਹਾਂ ਨੂੰ ਵੀ ਰੋਕ ਕੇ ਸਟਿੱਕਰ ਅਤੇ ਬਲੈਕ ਫਿਲਮਾਂ ਉਤਾਰ ਕੇ ਗੱਡੀਆਂ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਬੱਚਿਆਂ ਨਾਲ ਦੁਸਹਿਰਾ ਦੇਖਣ ਜਾ ਰਹੇ ਈ-ਰਿਕਸ਼ਾ ਚਾਲਕ ਨੂੰ ਟਰੱਕ ਡਰਾਈਵਰ ਸਮਝ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਕੁਝ ਗੱਡੀਆਂ 'ਚੋਂ ਪੁਲਸ ਨੂੰ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ। ਪੁਲਸ ਨੇ ਉਨ੍ਹਾਂ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਗੱਡੀਆਂ ਥਾਣੇ ਭੇਜ ਦਿੱਤੀਆਂ। ਪੀ.ਪੀ.ਆਰ. ਮਾਰਕੀਟ ਵਿਚ ਪੁਲਸ ਨੇ ਜਿਹੜੇ ਰੈਸਟੋਰੈਂਟਾਂ ਦੇ ਅੰਦਰ ਚੈਕਿੰਗ ਕੀਤੀ, ਉਥੇ ਨਾਜਾਇਜ਼ ਢੰਗ ਨਾਲ ਸ਼ਰਾਬ ਪਿਆਈ ਜਾ ਰਹੀ ਸੀ। ਉਨ੍ਹਾਂ ਦੇ ਮੈਨੇਜਰ ਅਤੇ ਕੁਝ ਸਟਾਫ ਸਮੇਤ ਗਾਹਕਾਂ ਨੂੰ ਹਿਰਾਸਤ ਵਿਚ ਲਿਆ ਹੈ। ਜਿਹੜੇ-ਜਿਹੜੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ, ਉਨ੍ਹਾਂ ਦੀ ਭੂਮਿਕਾ ਚੈੱਕ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵੀ ਕਮਿਸ਼ਨਰੇਟ ਪੁਲਸ ਨਾਜਾਇਜ਼ ਢੰਗ ਨਾਲ ਸ਼ਰਾਬ ਪਿਆਉਣ ਵਾਲੇ ਰੈਸਟੋਰੈਂਟਾਂ ’ਤੇ ਕਾਰਵਾਈ ਕਰ ਚੁੱਕੀ ਹੈ ਪਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਖੁਦ ਫੀਲਡ ਵਿਚ ਉਤਰੇ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ, ਜਨਤਕ ਥਾਵਾਂ ’ਤੇ ਸ਼ਰਾਬ ਪੀਣ ਤੋਂ ਰੋਕਣ ਅਤੇ ਲੋਕਾਂ ਵਿਚ ਅਮਨ-ਸ਼ਾਂਤੀ ਦਾ ਮਾਹੌਲ ਦੇਣ ਦਾ ਸੰਦੇਸ਼ ਦਿੰਦੇ ਹੋਏ ਵਿਸ਼ੇਸ਼ ਮੁਹਿੰਮ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ- ਦੁਸਹਿਰੇ ਵਾਲੇ ਦਿਨ ਹੋ ਗਿਆ ਅਨੋਖਾ 'ਕਾਂਡ', ਅੱਗ ਲੱਗਣ ਤੋਂ ਪਹਿਲਾਂ ਹੀ ਮੂਧੇ ਮੂੰਹ ਡਿੱਗਿਆ 'ਰਾਵਣ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਸਹਿਰੇ ਵਾਲੇ ਦਿਨ ਘਰ 'ਚ ਪੀਸ ਰਹੇ ਸੀ ਪੋਟਾਸ਼, ਧਮਾਕੇ ਕਾਰਨ ਸੜ ਗਏ 2 ਮਾਸੂਮ
NEXT STORY