ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਬੀਤੇ ਦਿਨੀਂ ਯੂ. ਐੱਸ. ਏ. ਮੇਡ ਗਲੋਕ ਪਿਸਤੌਲ ਸਮੇਤ 2 ਨਾਜਾਇਜ਼ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ ਕਮਲਪ੍ਰੀਤ ਸਿੰਘ ਉਰਫ਼ ਜੱਸਾ ਨੂੰ ਸੂਬੇ ਦੀਆਂ 2 ਵੱਖ-ਵੱਖ ਜੇਲ੍ਹਾਂ ’ਚ ਬੰਦ ਅਪਰਾਧੀਆਂ ਨੇ ਦੋਵੇਂ ਪਿਸਤੌਲ ਮੁਹੱਈਆ ਕਰਵਾਏ ਸਨ। ਜਿਸ ਦੌਰਾਨ ਯੂ. ਐੱਸ. ਏ. ਮੇਡ ਗਲੋਕ ਪਿਸਤੌਲ ਮੁਹੱਈਆ ਕਰਵਾਉਣ ਦੇ ਬਦਲੇ 1.50 ਲੱਖ ਰੁਪਏ ਦੀ ਰਕਮ ਲਈ ਗਈ ਸੀ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਹੁਣ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਜਲਦੀ ਹੀ ਜੇਲ੍ਹ ਵਿਚ ਬੰਦ ਦੋਵਾਂ ਅਪਰਾਧੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਕਪੂਰਥਲਾ ਲਿਆਏਗੀ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਹਾਲ ਹੀ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਨਾਹਰ ਦੀ ਅਗਵਾਈ ਹੇਠ ਇਕ ਮੁਲਜ਼ਮ ਕਮਲਪ੍ਰੀਤ ਸਿੰਘ ਉਰਫ਼ ਜੱਸਾ ਨੂੰ ਗ੍ਰਿਫਤਾਰ ਕੀਤਾ ਹੈ ਤੇ ਇੱਕ ਵਿਦੇਸ਼ੀ ਪਿਸਤੌਲ ਸਮੇਤ 2 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਦੋਂ ਸੀ. ਆਈ.ਏ. ਨੇ ਪੁਲਸ ਰਿਮਾਂਡ ’ਤੇ ਆਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਤਾਂ ਸਟਾਫ਼ ਟੀਮ ਨਾਲ ਸਾਂਝੀ ਪੁੱਛਗਿੱਛ ਦੌਰਾਨ ਸਨਸਨੀਖੇਜ਼ ਖੁਲਾਸੇ ਕੀਤੇ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਖਾਸ ਦੁਸ਼ਮਣਾਂ ਨੂੰ ਠਿਕਾਣੇ ਲਗਾਉਣ ਲਈ ਜੇਲਾਂ ਵਿਚ ਬੰਦ ਦੋਵਾਂ ਅਪਰਾਧੀਆਂ ਤੋਂ ਵਿਦੇਸ਼ੀ ਪਿਸਤੌਲ ਖ਼ਰੀਦੇ ਸਨ ਅਤੇ ਉਸ ਨੇ ਆਪਣੇ ਵਿਰੋਧੀ ਧਿਰ ਦੇ ਕੁਝ ਲੋਕਾਂ ਨੂੰ ਮਾਰਨ ਦੀ ਸਾਜਿਸ਼ ਵੀ ਰਚੀ ਸੀ। ਇਸ ਮਕਸਦ ਲਈ ਉਹ ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਘੁੰਮ ਰਿਹਾ ਸੀ।
ਮੁਲਜ਼ਮ ਨੇ ਦੱਸਿਆ ਕਿ ਉਸ ਨੇ ਜੇਲ੍ਹ ਵਿਚ ਬੰਦ ਦੋਵਾਂ ਅਪਰਾਧੀਆਂ ਦੇ ਇਸ਼ਾਰੇ ’ਤੇ ਉਨ੍ਹਾਂ ਦੇ ਖਾਸ ਵਿਅਕਤੀਆਂ ਤੋਂ ਪਿਸਤੌਲ ਖ਼ਰੀਦੇ ਸਨ। ਮੁਲਜ਼ਮ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਜੇਕਰ ਉਸ ਨੂੰ ਫੜਿਆ ਨਾ ਜਾਂਦਾ ਤਾਂ ਉਹ ਆਉਣ ਵਾਲੇ ਦਿਨਾਂ ਵਿਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਸੀ। ਹੁਣ ਮੁਲਜ਼ਮ ਵੱਲੋਂ ਕੀਤੇ ਗਏ ਖ਼ੁਲਾਸੇ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹਾਂ ਤੋਂ ਲਿਆਂਦੇ ਜਾ ਰਹੇ ਦੋਵਾਂ ਅਪਰਾਧੀਆਂ ਤੋਂ ਪੁੱਛਗਿੱਛ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਇਕ ਵੱਡੇ ਅਪਰਾਧਿਕ ਨੈੱਟਵਰਕ ਦਾ ਪਰਦਾਫ਼ਾਸ਼ ਹੋ ਸਕਦਾ ਹੈ, ਉੱਥੇ ਹੀ ਪੁਲਸ ਇਨ੍ਹਾਂ ਮਾਮਲਿਆਂ ਵਿਚ ਸ਼ਾਮਲ ਕਈ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਸਕਦੀ ਹੈ।
ਇਹ ਵੀ ਪੜ੍ਹੋ: Punjab: ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਇਕੱਠਿਆਂ ਤੋੜਿਆ ਦਮ
ਕੀ ਕਹਿੰਦੇ ਹਨ ਐੱਸ. ਐੱਸ. ਪੀ.
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਗੌਰਵ ਤੂਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਥਾਣਾ ਸਿਟੀ ਪੁਲਸ ਤੇ ਸੀ. ਆਈ. ਏ. ਟੀਮਾਂ ਨੇ ਮੇਰੀ ਨਿਗਰਾਨੀ ਹੇਠ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਮਲਪ੍ਰੀਤ ਸਿੰਘ ਉਰਫ਼ ਜੱਸਾ ਤੋਂ ਪੁੱਛਗਿੱਛ ਕੀਤੀ ਹੈ। ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਪੁਲਸ ਨੂੰ ਹੋਰ ਵੀ ਬਹੁਤ ਸਾਰੀਆਂ ਸਫ਼ਲਤਾਵਾਂ ਮਿਲ ਸਕਦੀਆਂ ਹਨ।
ਇਹ ਵੀ ਪੜ੍ਹੋ: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਇਕੱਠਿਆਂ ਤੋੜਿਆ ਦਮ
NEXT STORY