ਰੂਪਨਗਰ, (ਵਿਜੇ)- ਸਾਈਬਰ ਕੈਫੇ ’ਚ ਇੰਟਰਨੈੱਟ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਿਆ ਜਾਵੇ ਅਤੇ ਉਸ ਦੀ ਸ਼ਨਾਖਤ ਉਸ ਦੇ ਸ਼ਨਾਖਤੀ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਵਾਲੇ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਵੇ।
ਜ਼ਿਲਾ ਮੈਜਿਸਟ੍ਰੇਟ ਰੂਪਨਗਰ ਡਾ. ਸੁਮੀਤ ਜਾਰੰਗਲ ਨੇ ਇਹ ਹੁਕਮ ਜਾਰੀ ਕਰਦੇ ਹੋਏ ਸਾਈਬਰ ਕੈਫੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰਜਿਸਟਰ ’ਚ ਕੈਫੇ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਣ ਅਤੇ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ, ਸ਼ਨਾਖਤ ਲਿਖੇ ਅਤੇ ਦਸਤਖਤ ਕਰੇ। ਕੰਪਿਊਟਰ ’ਤੇ ਹੋਣ ਵਾਲੀ ਸਾਰੀ ਕਰਵਾਈ ਮੁੱਖ ਸਰਵਰ ’ਤੇ ਰੱਖੀ ਜਾਵੇ ਅਤੇ ਇਸ ਦਾ ਰਿਕਾਰਡ 6 ਮਹੀਨੇ ਤੱਕ ਰੱਖਿਆ ਜਾਵੇ। ਜੇ ਕਿਸੇ ਵਿਅਕਤੀ ਦੀ ਕੋਈ ਕਾਰਵਾਈ ਸ਼ੱਕੀ ਮਹਿਸੂਸ ਹੁੰਦੀ ਹੈ, ਤਾਂ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।
ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਲਾਉਣ ਲਈ ਟੋਏ ਪੁੱਟਣ ’ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਸਬੰਧਤ ਉਪ ਮੰਡਲ ਮੈਜਿਸਟ੍ਰੇਟ, ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਰੂਪਨਗਰ ਨੂੰ ਅਗੇਤੀ ਲਿਖਤੀ ਸੂਚਨਾ ਦੇਣ ਤੋਂ ਬਿਨਾਂ ਅਤੇ ਉਨ੍ਹਾਂ ਦੀ ਦੇਖ-ਰੇਖ ਵਿਚ ਸੁਰੱਖਿਆ ਯਕੀਨੀ ਬਣਾਉਣ ਤੋਂ ਬਿਨਾਂ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਲਾਉਣ ਲਈ ਬੋਰ ਕਰਨ ਅਤੇ ਟੋਏ ਪੁੱਟਣ ਦੀ ਮਨਾਹੀ ਕੀਤੀ ਹੈ।
ਬਿਨਾਂ ਪ੍ਰਵਾਨਗੀ ਧਾਰਮਕ ਪ੍ਰੋਗਰਾਮ, ਜਲਸੇ, ਰੈਲੀਆਂ ’ਤੇ ਪਾਬੰਦੀ
ਕਿਸੇ ਵੀ ਵਿਅਕਤੀ ਵੱਲੋੋਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ, ਮੁਹੱਲਿਆਂ, ਬਾਜ਼ਾਰਾਂ ਦੇ ਆਮ ਰਸਤਿਆਂ ’ਚ ਅਤੇ ਪਬਲਿਕ ਸਥਾਨਾਂ ’ਤੇ ਟੈਂਟ ਲਾ ਕੇ ਕੋਈ ਵੀ ਧਾਰਮਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਲੁਟੇਰੇ ਇਕ ਔਰਤ ਦੀ ਚੇਨ ਖੋਹ ਕੇ ਫਰਾਰ
NEXT STORY