ਜਲੰਧਰ (ਵਰੁਣ)- ਜਲੰਧਰ ਸ਼ਹਿਰ ਵਿਚ ਰੋਜ਼ਾਨਾ ਵਾਪਰ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿਚਕਾਰ ਅੱਜ ਸਵੇਰੇ ਤੜਕੇ ਹੀ ਲੁਟੇਰਿਆਂ ਨੇ ਇਕ ਡੇਅਰੀ ਉਤਪਾਦ ਵਿਕਰੇਤਾ ਨੂੰ ਲੁੱਟ ਲਿਆ। ਸ਼ਹਿਰ ਵਿੱਚ ਅਮਨ-ਕਾਨੂੰਨ ਦਾ ਜਨਾਜਾ ਨਿਕਲ ਰਿਹਾ ਹੈ। ਜਿਸ ਕਾਰਨ ਸ਼ਹਿਰ ਦੇ ਲੋਕ ਦਹਿਸ਼ਤ ਵਿੱਚ ਹਨ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਵੈਸਟਨ ਐਵੀਨਿਊ ਦੇ ਰਹਿਣ ਵਾਲੇ ਅਜੇ ਵਾਹੀ ਨੇ ਦੱਸਿਆ ਕਿ ਉਸ ਦੀ ਗਦਈਪੁਰ 'ਚ ਦੁੱਧ ਅਤੇ ਦਹੀਂ ਦੀ ਦੁਕਾਨ ਹੈ। ਵੀਰਵਾਰ ਸਵੇਰੇ ਉਹ ਸਕੂਟਰ 'ਤੇ ਦੁਕਾਨ ਵੱਲ ਜਾ ਰਿਹਾ ਸੀ ਤਾਂ ਫੋਕਲ ਪੁਆਇੰਟ ਚੌਂਕੀ ਤੋਂ ਕੁਝ ਦੂਰੀ 'ਤੇ ਸਥਿਤ ਸ਼ਰਾਬ ਦੀ ਦੁਕਾਨ ਦੇ ਬਾਹਰ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ। ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਫਿਰ ਉਸ ਦੀ ਜੇਬ ਵਿੱਚੋਂ 3 ਹਜ਼ਾਰ ਰੁਪਏ ਅਤੇ 2 ਮੋਬਾਈਲ ਫੋਨ ਲੁੱਟ ਲਏ ਅਤੇ ਫ਼ਰਾਰ ਹੋ ਗਏ। ਉਧਰ ਲੁਟੇਰਿਆਂ ਨੂੰ ਵੇਖ ਕੇ ਹੋਰ ਦੁਕਾਨਦਾਰਾਂ ਨੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਲੁਟੇਰੇ ਫਰਾਰ ਹੋ ਗਏ ਪਰ ਵਾਰਦਾਤ ਨੂੰ ਟਾਲਿਆ ਨਹੀਂ ਜਾ ਸਕਿਆ।
ਇਹ ਵੀ ਪੜ੍ਹੋ : ਫਗਵਾੜਾ ਦੀ ਰਹਿਣ ਵਾਲੀ ਦੀਪਸ਼ਿਖਾ ਨੇ ਵਿਦੇਸ਼ 'ਚ ਗੱਡੇ ਝੰਡੇ, ਸਪੇਨ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ
‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੁਕਾਨਦਾਰਾਂ ਲਈ ਸਾਲਾਨਾ ਲਾਇਸੈਂਸ ਫੀਸ ਨੂੰ ਦੁੱਗਣਾ ਕਰਨ ਜਾ ਰਹੀ ਹੈ ਪੰਜਾਬ ਸਰਕਾਰ
NEXT STORY