ਦਸੂਹਾ (ਝਾਵਰ)- ਅੱਜ ਕੌਮੀ ਇਨਸਾਫ਼ ਮੋਰਚਾ, ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਕੀਤਾ ਗਿਆ। ਇਸ ਦੌਰਾਨ ਅੱਜ ਦਸੂਹਾ ਸ਼ਹਿਰ ਅਤੇ ਆਸ ਪਾਸ ਤੇ ਕਸਬੇ ਮੁਕੰਮਲ ਤੌਰ ਤੇ ਬੰਦ ਰਹੇ। ਸ਼ਹਿਰ ਵਿੱਚ ਦੁਕਾਨਦਾਰਾਂ ਦੇ ਸ਼ਟਰ ਡਾਊਨ ਦੇਖੇ ਗਏ। ਬੱਸ ਸਟੈਂਡ 'ਤੇ ਬੱਸਾਂ ਖੜ੍ਹੀਆਂ ਮਿਲੀਆਂ ਅਤੇ ਸੜਕੀ ਆਵਾਜਾਈ ਵੀ ਠੱਪ ਰਹੀ। ਬੈਂਕ ਵੀ ਬੰਦ ਰਹੇ।
ਹਾਜੀਪੁਰ ਚੌਂਕ ਦਸੂਹਾ ਵਿਖੇ ਵੱਡੀ ਗਿਣਤੀ ਵਿੱਚ ਕੌਮੀ ਇਨਸਾਫ਼ ਮੋਰਚਾ, ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ 'ਤੇ ਸਵੇਰ ਤੋਂ ਹੀ ਜਾਮ ਲਗਾ ਦਿੱਤਾ ਗਿਆ ਸੀ, ਜਿਸ ਦੀ ਅਗਵਾਈ ਅਮਰੀਕ ਸਿੰਘ ਪ੍ਰਧਾਨ ਅਕਾਲੀ ਦਲ ਵਾਰਸ ਪੰਜਾਬ ਸਰਕਲ ਦਸੂਹਾ, ਅਵਤਾਰ ਸਿੰਘ ਹੁੰਦਲ ਕਿਸਾਨ ਆਗੂ, ਹਰਪ੍ਰੀਤ ਸਿੰਘ ਵਾਈਸ ਪ੍ਰੈਸੀਡੈਂਟ ਬੀਕੇਯੂ ਆਜ਼ਾਦ, ਸੱਜਣ ਸਿੰਘ ਕਮੇਟੀ ਮੈਂਬਰ ਅਕਾਲੀ ਦਲ ਵਾਰਸ ਪੰਜਾਬ, ਅਮੋਲਕ ਸਿੰਘ ਹੁੰਦਲ, ਰਣਜੀਤ ਸਿੰਘ ਬਾਜਵਾ ਵਾਈਸ ਪ੍ਰਧਾਨ ਦੁਆਬਾ ਕਿਸਾਨ ਕਮੇਟੀ, ਬਾਬਾ ਗੁਰਦੇਵ ਸਿੰਘ ਨਿਹੰਗ ਸਿੰਘ ਤਰਨਾ ਦਲ, ਮਹਿਤਾਬ ਸਿੰਘ ਹੁੰਦਲ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਬਲਾਕ ਦਸੂਹਾ, ਜਗਦੀਪ ਸਿੰਘ ਜੱਗੀ ਪ੍ਰੈਜੀਡੈਂਟ ਜੋਨ ਗਰਨਾ ਸਾਹਿਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਸਾਨ ਆਗੂ ਰਾਜਪਾਲ ਸਿੰਘ ਮਾਂਗਟ, ਸੁਰਜੀਤ ਸਿੰਘ,ਵਿਕਾਸਦੀਪ, ਕਸ਼ਮੀਰ ਸਿੰਘ, ਮਨਦੀਪ ਸਿੰਘ ਜੰਡ, ਭੁਪਿੰਦਰ ਸਿੰਘ, ਸੱਜਣ ਸਿੰਘ ਸੰਧੂ ਅਤੇ ਹੋਰ ਜਥੇਬੰਦੀਆਂ ਦੇ ਆਗੂ, ਕਿਸਾਨ ਆਗੂ ,ਕੌਮੀ ਇਨਸਾਫ਼ ਮੋਰਚਾ ਦੇ ਆਗੂ ਕਰ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ, ਸ਼ੁਰੂ ਹੋਵੇਗੀ ਇਹ ਐਪ
ਇਸ ਮੌਕੇ 'ਤੇ ਧਰਨਾਕਾਰੀ ਮੰਗ ਕਰ ਰਹੇ ਸਨ ਕਿ ਕਾਫ਼ੀ ਸਮੇਂ ਤੋਂ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਅੱਜ ਸਵੇਰ ਤੋਂ ਹੀ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਦਸੂਹਾ ਸ਼ਹਿਰ ਵਿੱਚ ਮਾਰਚ ਵੀ ਕੀਤਾ ਗਿਆ ਅਤੇ ਵਪਾਰ ਮੰਡਲ ਦਸੂਹਾ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਗਿਆ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਜੋ ਵਿਦੇਸ਼ ਵਿੱਚ ਹਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਮੂਹ ਵਪਾਰ ਮੰਡਲ ਨੇ ਜਥੇਬੰਦੀਆਂ ਨੂੰ ਪਹਿਲੇ ਹੀ ਫ਼ੈਸਲਾ ਕੀਤਾ ਸੀ ਕਿ ਦਸੂਹਾ ਬਾਜ਼ਾਰ ਬਿਲਕੁਲ ਬੰਦ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸੜਕਾਂ ਦੀ ਆਵਾਜਾਈ ਬਿਲਕੁਲ ਪ੍ਰਭਾਵਿਤ ਰਹੀ, ਜਨ ਜੀਵਨ ਪ੍ਰਵਾਵਿਤ ਰਿਹਾ। ਲੋਕ ਪਿੰਡਾਂ ਤੋਂ ਸ਼ਹਿਰਾਂ ਵੱਲ ਨਹੀਂ ਆ ਰਹੇ ਅਤੇ ਅੱਜ ਦੇ ਬੰਦ ਨੂੰ ਮੁਕੰਮਲ ਹੁੰਗਾਰਾ ਮਿਲਿਆ। ਇਸ ਦੇ ਨਾਲ ਹੀ ਰੇਲ ਆਵਾਜਾਈ ਜਾਰੀ ਰਹੀ, ਮੈਡੀਕਲ ਸਟੋਰ ਖੁੱਲ੍ਹੇ ਰਹੇ। ਸੜਕਾਂ ਉੱਤੇ ਐਬੂਲੈਂਸ ਨੂੰ ਨਹੀਂ ਰੋਕਿਆ ਗਿਆ। ਇਸ ਦੇ ਨਾਲ ਹੀ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਅਤੇ ਦਸੂਹਾ ਸ਼ਹਿਰ ਦੇ ਅੰਦਰ ਅਤੇ ਬਾਹਰ ਪੁਲਸ ਤਾਇਨਾਤ ਕੀਤੀ ਗਈ। ਧਰਨਾ ਸਥਾਨ 'ਤੇ ਮਹਿਤਾਬ ਸਿੰਘ ਹੁੰਦਲ, ਅਮੋਲਕ ਸਿੰਘ ਹੁੰਦਲ, ਰਾਜਪਾਲ ਮਾਂਗਟ, ਅਮਰੀਕ ਸਿੰਘ ਪ੍ਰਧਾਨ ਅਕਾਲੀ ਦਲ ਵਾਰਸ ਨੇ ਸਭ ਜਥੇਬੰਦੀਆਂ ਦਾ ਅਤੇ ਸ਼ਹਿਰ ਨਿਵਾਸੀਆਂ ਦਾ ਪੰਜਾਬ ਬੰਦ ਤੇ ਸਹਿਯੋਗ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
NEXT STORY