ਦਸੂਹਾ (ਝਾਵਰ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਐੱਸ. ਐੱਸ. ਪੀ. ਸੰਦੀਪ ਮਲਿਕ ਅਤੇ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੌੜਾ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਸੂਹਾ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲੀ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਕੌਮੀ ਰਾਜ ਮਾਰਗ ਗਰਨਾ ਸਾਹਿਬ ਬੱਸ ਸਟੈਂਡ ਵੱਲ ਜਾ ਰਹੀ ਸੀ ਤਾਂ ਇਕ ਪੁਲ ਦੇ ਕੱਚੇ ਰਸਤੇ ਨਜ਼ਦੀਕ ਇਕ ਵਿਅਕਤੀ ਆਉਂਦਾ ਵਿਖਾਈ ਦਿੱਤਾ ਜਦੋਂ ਪੁਲਸ ਨੇ ਇਸ ਨੂੰ ਰੋਕਿਆ ਤਾਂ ਉਸ ਨੇ ਇਕ ਮੋਮੀ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ। ਪੁਲਸ ਵੱਲੋ ਸੁੱਟਿਆ ਮੋਮੀ ਲਿਫ਼ਾਫ਼ਾ ਚੈੱਕ ਕੀਤਾ ਗਿਆ ਤਾਂ ਇਸ ਵਿਚੋਂ 220 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਇਸ ਵਿਅਕਤੀ ਦੀ ਪਛਾਣ ਆਰੀਅਨ ਉਰਫ ਭੋਲੂ ਪੁੱਤਰ ਰਮਨ ਕੁਮਾਰ ਨਿਵਾਸੀ ਮਹੱਲਾ ਵਾਲਮੀਕਿ ਦਸੂਹਾ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: ਲੋਕ ਦੇਣ ਧਿਆਨ! ਆਰਜ਼ੀ ਤੌਰ 'ਤੇ ਬੰਦ ਕੀਤਾ ਗਿਆ ਇਤਿਹਾਸਕ ਨਗਰੀ ਦਾ ਇਹ ਪੁਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਦਾਲਤ ਵੱਲੋਂ ਭਗੌੜੀ ਕਰਾਰ ਦਿੱਤੀ ਮਹਿਲਾ ਨੂੰ ਪੁਲਸ ਨੇ ਕੀਤਾ ਕਾਬੂ
NEXT STORY