ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਪੁਲਸ ਪਾਰਟੀ ਸਮੇਤ ਉੱਚੀ ਬੱਸੀ-ਟੇਰਕੀਆਣਾ ਲਿੰਕ ਸੜਕ ‘ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਪਿੰਡ ਬਾਜਾ ਚੱਕਾ ਵੱਲੋਂ ਇਕ ਵਿਅਕਤੀ ਨੂੰ ਪੈਦਲ ਆਉਂਦਿਆਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਗ੍ਰਾਮ ਪਲਾਸਟਿਕ ਦੇ ਲਿਫ਼ਾਫ਼ੇ ‘ਚ ਅਫ਼ੀਮ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਪ੍ਰੇਮ ਸਿੰਘ ਅਤੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਉਸ ਨੇ ਆਪਣੀ ਪਛਾਣ ਦਵਿੰਦਰ ਸਿੰਘ ਪੁੱਤਰ ਰਮੇਸ ਲਾਲ ਵਾਸੀ ਪਿੰਡ ਬਾਜਾਚੱਕ ਵਜੋ ਦੱਸੀ। ਉਨਾਂ ਦੱਸਿਆ ਕਿ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਕਾਰ ਤੇ ਪੰਜਾਬ ਰੋਡਵੇਜ਼ ਬੱਸ ਦੀ ਹੋਈ ਭਿਆਨਕ ਟੱਕਰ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਨਵਾਂਸ਼ਹਿਰ ਪੁਲਸ ਵੱਲੋਂ ਹੈਰੋਇਨ ਸਮੇਤ ਮਹਿਲਾ ਗ੍ਰਿਫ਼ਤਾਰ
NEXT STORY