ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਨੇੜੇ ਇਕ ਦਰਦਨਾਕ ਸੜਕ ਹਾਦਸੇ 'ਚ ਟਰੱਕ ਅਤੇ ਐਕਟਿਵਾ ਸਕੂਟਰੀ ਦੀ ਟੱਕਰ ਹੋਣ ਕਾਰਨ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਜ਼ਖ਼ਮੀ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਜਿੱਥੇ ਇਕ ਟਰੱਕ ਅਤੇ ਐਕਟਿਵਾ ਸਕੂਟਰੀ ਵਿਚਾਲੇ ਟੱਕਰ ਹੋਈ ਸੀ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

ਉਨ੍ਹਾਂ ਦੱਸਿਆ ਕਿ ਸਕੂਟਰੀ 'ਤੇ ਵੰਦਨਾ ਪਤਨੀ ਰਾਜੀਵ ਆਪਣੇ ਪੁੱਤਰ ਆਰੂਸ਼ ਅਤੇ ਧੀ ਨਿਤਾਸ਼ਾ ਨਾਲ ਪਿੰਡ ਪਤਾਰਾ (ਰਾਮਾ ਮੰਡੀ) ਤੋਂ ਲੁਧਿਆਣਾ ਜਾ ਰਹੀ ਸੀ। ਪਰਿਵਾਰ ਦੇ ਦੱਸਣ ਮੁਤਾਬਕ ਟਰੱਕ ਚਾਲਕ ਨੇ ਸਕੂਟਰੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਗਈ। ਇਸ ਦੌਰਾਨ ਨਿਤਾਸ਼ਾ ਪੁੱਤਰੀ ਰਾਜੀਵ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵੰਦਨਾ ਜ਼ਖ਼ਮੀ ਹੋ ਗਈ।
ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਪਰਿਵਾਰ ਨੂੰ ਹੌਂਸਲਾ ਦਿੰਦੇ ਪਾਣੀ ਪਿਲਾਇਆ ਗਿਆ ਅਤੇ ਤੁਰੰਤ ਥਾਣਾ ਗੋਰਾਇਆ ਪੁਲਸ ਨੂੰ ਸੂਚਿਤ ਕੀਤਾ ਗਿਆ। ਡਿਊਟੀ ਅਫ਼ਸਰ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੂੰ ਟਰੱਕ ਅਤੇ ਉਸ ਦੇ ਚਾਲਕ ਨੂੰ ਹਵਾਲੇ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਸ ਦੀ ਮੌਜੂਦਗੀ 'ਚ ਮ੍ਰਿਤਕ ਬੱਚੀ ਦੀ ਦੇਹ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
NEXT STORY