ਜਲੰਧਰ (ਚੋਪੜਾ)-ਡੀ. ਸੀ. ਆਫ਼ਿਸ ਇੰਪਲਾਈਜ਼ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 30 ਅਤੇ 31 ਜਨਵਰੀ ਨੂੰ ਅੱਧੇ ਦਿਨ ਦੀ ਹੜਤਾਲ ਕਰਕੇ ਵਿਭਾਗੀ ਕੰਮਕਾਜ ਠੱਪ ਕਰੇਗੀ, ਜਿਸ ਨਾਲ ਡੀ. ਸੀ. ਆਫ਼ਿਸ ਨਾਲ ਸਬੰਧਤ ਵਿਭਾਗਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀਆਂ ਦਿੱਕਤਾਂ ਵਧਣੀਆਂ ਤੈਅ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਕੌਲ ਨੇ ਦੱਸਿਆ ਕਿ ਯੂਨੀਅਨ ਦੀ ਮੰਗ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਮਾਲ ਵਿਭਾਗ ਹਰੇਕ ਜ਼ਿਲ੍ਹੇ ਵਿਚ ਡੀ. ਸੀ. ਦਫ਼ਤਰਾਂ ਵਿਚ ਪੁਨਰਗਠਨ ਤੋਂ ਬਾਅਦ ਕਈ ਬਰਾਂਚਾਂ ਅਤੇ ਅਸਾਮੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ ਹਨ | ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਸਟੈਨੋ ਅਤੇ ਕਲੈਰੀਕਲ ਕਾਡਰ ਲਈ ਤਰੱਕੀ ਮੌਕੇ ਕੋਟਾ ਵਧਾਉਣ ਤੋਂ ਇਲਾਵਾ ਹੋਰ ਮੰਗਾਂ ’ਤੇ ਕੋਈ ਸੁਣਵਾਈ ਕਰਨ ਨੂੰ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ
ਨਰੇਸ਼ ਕੌਲ ਨੇ ਕਿਹਾ ਕਿ ਯੂਨੀਅਨ ਦੇ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੂਬੇ ਭਰ ਵਿਚ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 2 ਦਿਨ ਅੱਧੇ ਦਿਨ ਲਈ ਸਮੂਹ ਵਿਭਾਗੀ ਕੰਮਕਾਜ ਠੱਪ ਰੱਖਿਆ ਜਾਵੇਗਾ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ 31 ਜਨਵਰੀ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਲੰਧਰ 'ਚ GST ਮਹਿਕਮੇ ਦੀ ਵੱਡੀ ਕਾਰਵਾਈ, 48 ਕਰੋੜ ਦੀ ਬੋਗਸ ਬਿਲਿੰਗ ਦੇ ਮਾਮਲੇ 'ਚ 4 ਲੋਕ ਗ੍ਰਿਫ਼ਤਾਰ
NEXT STORY