ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਵੱਲੋਂ ਪੀ. ਏ. ਪੀ. ਚੌਂਕ ਫਲਾਈਓਵਰ ’ਤੇ ਨਵੇਂ ਰੈਂਪ ਸਬੰਧੀ ਤਿਆਰ ਡਿਜ਼ਾਈਨ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਐੱਸ. ਡੀ. ਐੱਮ. ਆਦਮਪੁਰ ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ, ਐੱਨ. ਐੱਚ. ਏ. ਆਈ. ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਪੀ. ਏ. ਪੀ. ਚੌਂਕ ਵਿਚ ਆਵਾਜਾਈ ਉਚਿਤ ਰੱਖਣ ਅਤੇ ਸ਼ਹਿਰ ਵਾਸੀਆਂ ਨੂੰ ਅੰਮ੍ਰਿਤਸਰ ਅਤੇ ਪਠਾਨਕੋਟ ਤਕ ਆਸਾਨ ਪਹੁੰਚ ਮੁਹੱਈਆ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਉੱਚ ਅਧਿਕਾਰੀਆਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਜੋੜਨ ਵਾਲੇ ਇਸ ਸਭ ਤੋਂ ਬਿਜ਼ੀ ਸਥਾਨ ’ਤੇ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ : ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
ਉਨ੍ਹਾਂ ਆਦਮਪੁਰ ਫਲਾਈਓਵਰ ਅਤੇ ਆਦਮਪੁਰ ਏਅਰਪੋਰਟ ਅਪ੍ਰੋਚ ਨੂੰ ਫੋਰਲੇਨ ਕਰਨ ਦੇ ਕੰਮ ਵੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਅਪ੍ਰੋਚ ਰੋਡ ਨੂੰ ਫੋਰਲੇਨ ਕਰਨ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਇਸ ਮੌਕੇ ਐੱਨ. ਐੱਚ. ਏ. ਆਈ. ਦੇ ਅਧਿਕਾਰੀਆਂ ਨੇ ਫੋਕਲ ਪੁਆਇੰਟ, ਟਰਾਂਸਪੋਰਟ ਨਗਰ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ’ਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਉਕਤ ਥਾਵਾਂ ਦਾ ਦੌਰਾ ਕਰ ਕੇ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਪੀ. ਐੱਸ. ਪੀ. ਸੀ. ਐੱਲ. ਅਤੇ ਨੈਸ਼ਨਲ ਹਾਈਵੇ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
NEXT STORY