ਫਗਵਾੜਾ, (ਹਰਜੋਤ)— ਲਵਲੀ ਯੂਨੀਵਰਸਿਟੀ ਦੇ ਸਾਹਮਣੇ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਖੋਖੇ 'ਚੋਂ ਇਕ ਵਿਦਿਆਰਥੀ ਦੀ ਲਾਸ਼ ਭੇਦਭਰੇ ਹਾਲਾਤਾਂ 'ਚ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ ਗਨਗਾਸ ਵਾਸੀ ਕੈਥਲ ਹਰਿਆਣਾ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਵੀਰਵਾਰ ਦੁਪਹਿਰ ਇਕ ਚਾਹ ਦਾ ਖੋਖਾ ਚਲਾਉਂਦੇ ਹਰੀ ਬਹਾਦਰ ਨੇ ਸੂਚਨਾ ਦਿੱਤੀ। ਜਦੋਂ ਪੁਲਸ ਨੇ ਮੌਕੇ 'ਤੇ ਜਾਂਚ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਲਾਸ਼ ਪਈ ਸੀ। ਉਨ੍ਹਾਂ ਦੱਸਿਆ ਕਿ ਇਹ ਨਾਈ ਦਾ ਖੋਖਾ ਹੈ ਅਤੇ ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮੌਤ ਠੰਡ ਲੱਗਣ ਕਾਰਨ ਹੋਈ ਜਾਪਦੀ ਹੈ ਅਤੇ ਮੌਤ ਦੇ ਕਾਰਨਾ ਬਾਰੇ ਕੋਈ ਸਪੱਸ਼ਟ ਨਹੀਂ ਹੋ ਸਕਿਆ ਤੇ ਮ੍ਰਿਤਕ ਦੀ ਲਾਸ਼ 'ਤੇ ਕੋਈ ਵੀ ਨਿਸ਼ਾਨ ਨਹੀਂ ਹੈ। ਮ੍ਰਿਤਕ ਐੱਮ. ਐੱਸ. ਸੀ. (ਸਮੈਸਟਰ-2) ਦਾ ਵਿਦਿਆਰਥੀ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਵਿੱਖੇ ਰੱਖ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀ. ਐੱਸ. ਪੀ. ਸੁਰਿੰਦਰ ਚਾਂਦ ਵੀ ਮੌਕੇ 'ਤੇ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ।
ਟਰੈਕਟਰ-ਟਰਾਲੀ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਮੌਤ
NEXT STORY