ਜਲੰਧਰ (ਵਰੁਣ)- ਗਦਈਪੁਰ ’ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਘਰ ਦੇ ਬਾਥਰੂਮ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ’ਚ ਨੌਜਵਾਨ ਨੇ 12ਵੀਂ ਦੇ ਪੇਪਰ ਦਿੱਤੇ ਸਨ ਪਰ ਪੇਪਰਾਂ ਤੋਂ ਬਾਅਦ ਉਹ ਪ੍ਰੇਸ਼ਾਨ ਚੱਲ ਰਿਹਾ ਸੀ। ਤੜਕੇ ਜਦ ਪਰਿਵਾਰ ਵਾਲਿਆਂ ਨੇ ਆਪਣੇ ਬੇਟੇ ਦੀ ਲਾਸ਼ ਵੇਖੀ ਤਾਂ ਰੌਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ।
ਪੁਲਸ ਕੰਟਰੋਲ ਰੂਮ ’ਚ ਜਦ ਸੂਚਨਾ ਮਿਲੀ ਤਾਂ ਥਾਣਾ ਨੰ. 8 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤੀ। ਮ੍ਰਿਤਕ ਦੀ ਪਛਾਣ ਜੀਵਨ (17) ਪੁੱਤਰ ਮੁਤੂਲ ਬਹਾਦੁਰ ਵਾਸੀ ਗਦਈਪੁਰ ਦੇ ਰੂਪ ’ਚ ਹੋਈ ਹੈ। ਇਹ ਪਰਿਵਾਰ ਮੂਲ ਰੂਪ ਨਾਲ ਨੇਪਾਲ ਦਾ ਰਹਿਣ ਵਾਲਾ ਹੈ। ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ’ਚੋਂ ਸੂਚਨਾ ਮਿਲਣ ਦੇ ਤੁਰੰਤ ਬਾਅਦ ਉਹ ਤੁਰੰਤ ਆਪਣੀ ਟੀਮ ਨਾਲ ਗਦਈਪੁਰ ’ਚ ਜੀਵਨ ਦੇ ਘਰ ਪਹੁੰਚੇ। ਪੁੱਛਗਿੱਛ ’ਚ ਪਤਾ ਲੱਗਾ ਕਿ ਜੀਵਨ ਨੇ ਹਾਲ ਹੀ ’ਚ 12ਵੀਂ ਦੇ ਪੇਪਰ ਦਿੱਤੇ ਸਨ ਪਰ ਉਦੋਂ ਤੋਂ ਉਹ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਕਿਸੇ ਨਾਲ ਜ਼ਿਆਦਾ ਗੱਲ ਵੀ ਨਹੀਂ ਕਰ ਰਿਹਾ ਸੀ।
ਇਹ ਵੀ ਪੜ੍ਹੋ: ਕੀ ਹੈ ਦਿੱਲੀ ਸ਼ਰਾਬ ਨੀਤੀ ਘਪਲਾ, ਜਾਣੋ ਕਿਵੇਂ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਵੀਰਵਾਰ ਤੜਕੇ ਜਦੋਂ ਜੀਵਨ ਆਪਣੇ ਕਮਰੇ ’ਚ ਨਹੀਂ ਮਿਲਿਆ ਤਾਂ ਤੜਕੇ 5 ਵਜੇ ਪਰਿਵਾਰ ਦੇ ਮੈਂਬਰਾਂ ਨੇ ਬਾਥਰੂਮ ’ਚ ਜਾ ਕੇ ਵੇਖਿਆ ਤਾਂ ਬਾਥਰੂਮ ਅੰਦਰੋਂ ਲਾਕ ਸੀ ਪਰ ਜੀਵਨ ਕੋਈ ਵੀ ਜਵਾਬ ਨਹੀਂ ਦੇ ਰਿਹਾ ਸੀ। ਕਾਫ਼ੀ ਸਮੇਂ ਬਾਅਦ ਪਰਿਵਾਰ ਵਾਲਿਆਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਕਿ ਜੀਵਨ ਦੀ ਲਾਸ਼ ਲਟਕ ਰਹੀ ਸੀ। ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਹੇਠਾਂ ਉਤਾਰਿਆ, ਜਦਕਿ ਚੀਕਾਂ ਦੀਆਂ ਆਵਾਜ਼ਾਂ ਸੁਣ ਕੇ ਆਲੇ-ਦੁਆਲੇ ਦੇ ਲੋਕ ਇਕੱਠਾ ਹੋ ਗਏ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਹੈ। ਜੀਵਨ ਦੇ 2 ਭਰਾ ਅਤੇ 1 ਭੈਣ ਹੈ। ਫਿਲਹਾਲ ਪਰਿਵਾਰ ਵਾਲਿਆਂ ਨੇ ਕਿਸੇ ’ਤੇ ਕੋਈ ਵੀ ਦੋਸ਼ ਨਹੀਂ ਲਾਏ ਹਨ।
ਇਹ ਵੀ ਪੜ੍ਹੋ: CM ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਧਾਨ ਸਭਾ ਦੀ ਬੈਠਕ ਰੱਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੇਡੀਜ਼ ਜਿਮਖਾਨਾ ’ਚ ਲੱਖਾਂ ਦਾ ਘਪਲਾ, ਮਹੀਨਿਆਂ ਦੀ ਜਾਂਚ ਤੋਂ ਬਾਅਦ ਆਖਿਰ FIR ਦਰਜ
NEXT STORY