ਫਗਵਾੜਾ (ਜਲੋਟਾ)- ਪਾਸ਼ ਕਾਲੋਨੀ ਗੁਰੂ ਹਰਿਗੋਬਿੰਦ ਨਗਰ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਸ ਨੂੰ ਇਕ ਪਾਰਕ ਨੇੜੇ ਖਾਲੀ ਪਈ ਸੁਨਸਾਨ ਇਮਾਰਤ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਲਾਸ਼ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਇਹ ਕਤਲ ਦਾ ਮਾਮਲਾ ਹੈ? ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਮ੍ਰਿਤਕ ਦੇ ਚਿਹਰੇ ’ਤੇ ਡੂੰਘੇ ਜ਼ਖਮ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਕੁਨਾਲ ਪੁੱਤਰ ਮਿਥਲੇਸ਼ ਵਾਸੀ ਥਾਪਰ ਕਾਲੋਨੀ ਫਗਵਾੜਾ ਵਜੋਂ ਹੋਈ ਹੈ।
ਕੁਨਾਲ ਦੇ ਪਿਤਾ ਮਿਥਿਲੇਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਨਾਲ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੋਇਆ ਸੀ ਅਤੇ ਉਹ ਚੌਪਾਟੀ ਵਿਖੇ ਉਸ ਨਾਲ ਕੰਮ ਕਰਦਾ ਸੀ। ਕੁਨਾਲ ਵੀਰਵਾਰ ਤੋਂ ਆਪਣੇ ਮੋਟਰਸਾਈਕਲ ਸਮੇਤ ਲਾਪਤਾ ਚਲ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਜਾਣਕਾਰੀ ਫਗਵਾੜਾ ਪੁਲਸ ਨੂੰ ਵੀ ਦਿੱਤੀ ਗਈ ਸੀ।
ਜਾਣਕਾਰੀ ਅਨੁਸਾਰ ਜਦੋਂ ਸ਼ਹਿਰ ਦੀ ਪਾਸ਼ ਕਾਲੋਨੀ ਗੁਰੂ ਹਰਗੋਬਿੰਦ ਨਗਰ ਦੀ ਖਸਤਾ ਹਾਲ ਇਮਾਰਤ ਨੇੜੇ ਤੋਂ ਬਦਬੂ ਫੈਲਣ ਲੱਗੀ ਤਾਂ ਲੋਕਾਂ ਨੂੰ ਸ਼ੱਕ ਹੋਇਆ, ਜਿਸ ਤੋਂ ਬਾਅਦ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕੁਨਾਲ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਹੱਤਵਪੂਰਨ ਪਹਿਲੂ ਇਹ ਹੈ ਕਿ ਕੁਨਾਲ ਦਾ ਮੋਟਰਸਾਈਕਲ ਵੀ ਇਸ ਪਾਰਕ ਦੇ ਨੇੜੇ ਖੜ੍ਹਾ ਪਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਨਾਲ ਨਸ਼ੇ ਦਾ ਆਦੀ ਸੀ, ਜਿਸ ਕਾਰਨ ਹੋ ਸਕਦਾ ਹੈ ਕਿ ਕੁਨਾਲ ਦਾ ਕਤਲ ਨਸ਼ੇੜੀ ਨੌਜਵਾਨਾਂ ਨੇ ਇਸ ਸੁੰਨਸਾਨ ਥਾਂ ’ਤੇ ਨਸ਼ਾ ਕਰਦੇ ਹੋਏ ਕੀਤਾ ਹੋਵੇ?
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
ਦੱਸਣਯੋਗ ਹੈ ਕਿ ਫਗਵਾੜਾ ਦੇ ਇਸ ਇਲਾਕੇ ’ਚ ਨਸ਼ੇਡ਼ੀ ਘੁੰਮਦੇ ਰਹਿੰਦੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਇਸ ਮਾਮਲੇ ਨਾਲ ਜੁੜੇ ਕਿਸੇ ਵੀ ਵਿਅਕਤੀ ਵਿਰੁੱਧ ਕੋਈ ਪੁਲਸ ਕੇਸ ਦਰਜ ਨਹੀਂ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਕੀ ਕਹਿੰਦੇ ਹਨ ਐੱਸ. ਐੱਸ. ਪੀ.
‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਜ਼ਿਲ੍ਹਾ ਕਪੂਰਥਲਾ ਦੀ ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਇਹ ਮਾਮਲਾ ਫਿਲਹਾਲ ਸ਼ੱਕੀ ਜਾਪਦਾ ਹੈ। ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸਾਰੇ ਤੱਥਾਂ ਦੇ ਆਧਾਰ ’ਤੇ ਹੀ ਅਗਲੀ ਪੁਲਸ ਕਾਰਵਾਈ ਪੂਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਦੋਆਬਾ ਵਾਸੀਆਂ ਨੂੰ ਸੌਗਾਤ, ਆਦਮਪੁਰ ਹਵਾਈ ਅੱਡੇ ਦਾ ਕੀਤਾ ਉਦਘਾਟਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਜਥੇਬੰਦੀਆਂ ਨੇ ਟਾਂਡਾ ’ਚ ਕੀਤਾ ਰੇਲ ਰੋਕੋ ਅੰਦੋਲਨ
NEXT STORY