ਮੁਕੇਰੀਆਂ (ਬਲਬੀਰ)-ਮੁਕੇਰੀਆਂ ਨੇੜੇ ਭੰਗਾਲਾ ਅਤੇ ਮਾਨਸਰ ਦੇ ਵਿਚਕਾਰ ਰੇਲਵੇ ਪੁਲ ਦੇ ਨੇੜੇ ਸ਼ੱਕੀ ਹਾਲਾਤ ’ਚ ਇਕ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਨਰੇਸ਼ ਕੁਮਾਰ (59) ਪੁੱਤਰ ਓਮ ਪ੍ਰਕਾਸ਼ ਨਿਵਾਸੀ ਚਰਖਾ ਕਾਲੋਨੀ, ਮੁਕੇਰੀਆਂ, ਜ਼ਿਲਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ । ਇਸ ਘਟਨਾ ਨੇ ਪੂਰੇ ਇਲਾਕੇ ’ਚ ਹੜਕੰਪ ਮਚਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ 'ਚ ਲਾਸ਼ ਪਾ ਕੇ ਜੰਗਲਾਂ 'ਚ ਸੁੱਟਿਆ
ਮਿਲੀ ਜਾਣਕਾਰੀ ਮੁਤਾਬਕ ਭੰਗਾਲਾ ਅਤੇ ਮਾਨਸਰ ਦੇ ਵਿਚਕਾਰ ਰੇਲਵੇ ਪੁਲ ਨੇੜੇ ਇਕ ਵਿਅਕਤੀ ਪਿਆ ਮਿਲਿਆ। ਇਕ ਵਿਅਕਤੀ ਜੋ ਪੀਰ ਬਾਬਾ ਦੇ ਦਰਗਾਹ ’ਤੇ ਰੋਜ਼ਾਨਾ ਸਫ਼ਾਈ ਕਰਨ ਜਾਂਦਾ ਸੀ ਤਾਂ ਅੱਜ ਉਹ ਪਹਿਲਾਂ ਦੀ ਤਰ੍ਹਾਂ ਜਦੋਂ ਸਫਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ਇਕ ਆਦਮੀ ਬੇਹੋਸ਼ ਪਿਆ ਹੋਇਆ ਸੀ। ਉਸ ਨਾਲ ਲੱਗਦੇ ਢਾਬੇ ਦੇ ਮਾਲਕ ਨੂੰ ਫੋਨ ਕੀਤਾ ਅਤੇ ਢਾਬੇ ਦਾ ਮਾਲਿਕ ਆਇਆ ਤਾਂ ਉਨ੍ਹਾਂ ਦੋਵਾਂ ਵਿਅਕਤੀਆਂ ਨੇ ਉਸ ਵਿਅਕਤੀ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਮਰ ਚੁੱਕਾ ਸੀ। ਇਸ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਨਸਰ ਦੇ ਸਰਪੰਚ ਅਨਿਲ ਠਾਕੁਰ ਅਤੇ ਪੁਲਸ ਨੂੰ ਸੂਚਿਤ ਕੀਤਾ। ਭੰਗਾਲਾ ਪੁਲਸ ਸਟੇਸ਼ਨ ਦੀ ਇਕ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਰਵਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਮੈਂਬਰਾਂ ਨੂੰ ਵੀ ਘਟਨਾ ਸਥਾਨ ’ਤੇ ਬੁਲਾਇਆ ਗਿਆ ਜਿਨ੍ਹਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ’ਚ ਲਿਜਾਣ ’ਚ ਸਹਾਇਤਾ ਕੀਤੀ। ਪੁਲਸ ਨੇ ਘਟਨਾ ਸਥਾਨ ਦਾ ਡੂੰਘਾਈ ਨਾਲ ਮੁਆਇਨਾ ਕੀਤਾ ਹੈ ਅਤੇ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਮੌਤ ਦਾ ਸਹੀ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮਾਮਲਾ ਕੁਦਰਤੀ ਮੌਤ ਸੀ, ਹਾਦਸਾ ਸੀ, ਖੁਦਕੁਸ਼ੀ ਸੀ ਜਾਂ ਕੋਈ ਹੋਰ ਕਾਰਨ ਸੀ। ਪੁਲਸ ਅਧਿਕਾਰੀਆਂ ਮੁਤਾਬਕ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਸਮੇਂ ਪੂਰੀ ਜਾਂਚ ਕੀਤੀ ਜਾ ਰਹੀ ਹੈ, ਅਤੇ ਸਾਰੇ ਸੰਭਾਵਿਤ ਪਹਿਲੂਆਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
NEXT STORY