ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਦੇ ਪਿੰਡ ਚੱਕ ਹਾਜੀਪੁਰ ਦੇ ਖੇਤਾਂ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਪਿੰਡ ਚੱਕਾਫਲੂ ਦੇ ਗੁਰਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਦੀ ਲਾਸ਼ ਪਿੰਡ ਚੱਕ ਹਾਜੀਪੁਰ ਦੇ ਖੇਤਾਂ ’ਚ ਪਈ ਮਿਲੀ। ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਚੁੱਕ ਕੇ ਗੜ੍ਹਸ਼ੰਕਰ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਵਾਇਆ ਗਿਆ। ਮ੍ਰਿਤਕ ਦੀ ਮਾਂ ਰਾਣੀ ਨੇ ਆਪਣੇ ਲੜਕੇ ਗੁਰਪ੍ਰੀਤ ਸਿੰਘ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਹੈ। ਡੀ. ਐੱਸ. ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਵਿਚ ਹਨ।
ਇਹ ਵੀ ਪੜ੍ਹੋ : ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ NIA ਦੀ ਛਾਪੇਮਾਰੀ ਤੇ ਕੇਜਰੀਵਾਲ ਵੱਲੋਂ ਮੈਨੀਫੈਸਟੋ ਜਾਰੀ, ਜਾਣੋ ਅੱਜ ਦੀਆਂ ਟੌਪ 10 ਖਬਰਾਂ
NEXT STORY