ਜਲੰਧਰ (ਮਾਹੀ)- ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਵਿਖੇ ਇਕ ਨੌਜਵਾਨ ਦੀ ਫੈਕਟਰੀ ਵਿੱਚੋਂ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਅਜੇ ਤੱਕ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਜਾਂਚ ਉਪਰੰਤ ਦੱਸਿਆ ਜਾ ਸਕਦਾ ਹੈ ਕਿ ਇਸ ਦੀ ਮੌਤ ਓਵਰਡੋਜ਼ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।
ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦੀ Latest Update, ਭਾਰੀ ਤੂਫ਼ਾਨ ਦੇ ਨਾਲ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋ ਖੇਤ ਕਣਕ ਦੇ ਤੇ ਸਵਾ 23 ਏਕੜ ਕਣਕ ਦਾ ਨਾੜ ਅੱਗ ਲੱਗਣ ਕਾਰਨ ਸੜ ਕੇ ਹੋਇਆ ਸੁਆਹ
NEXT STORY