ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਜਲਾਲਪੁਰ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪਿੰਡ ਅਵਾਣ ਘੋੜੇਸ਼ਾਹ ਤੋਂ ਪੰਚਾਇਤ ਵੱਲੋਂ ਬਣਾਏ ਬਾਥਰੂਮ ਵਿੱਚੋਂ ਬਰਾਮਦ ਹੋਈ ਹੈ। ਲਾਸ਼ ਦੀ ਹਾਲਤ ਬੇਹੱਦ ਖ਼ਰਾਬ ਹੋਈ ਪਈ ਸੀ। ਸ਼ੱਕੀ ਹਾਲਾਤ 'ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਗੌਰਵ ਪੁੱਤਰ ਸਰਬਜੀਤ ਸਿੰਘ ਦੇ ਰੂਪ ਵਿਚ ਹੋਈ ਹੈ ਜੋਕਿ 3 ਜੂਨ ਦੀ ਸ਼ਾਮ ਤੋਂ ਲਾਪਤਾ ਸੀ।
ਇਹ ਵੀ ਪੜ੍ਹੋ: Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ
ਬੀਤੀ ਸ਼ਾਮ ਉਸ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਨੇ ਪੁਲਸ ਨੂੰ ਦਿੱਤੀ ਸੂਚਨਾ ਵਿਚ ਦੱਸਿਆ ਕਿ ਉਸ ਦੇ ਭਰਾ ਨੂੰ ਦੋ ਨੌਜਵਾਨ ਘਰੋਂ ਲੈ ਕੇ ਗਏ ਸਨ ਅਤੇ ਉਹ ਵਾਪਸ ਘਰ ਨਹੀਂ ਪਰਤਿਆ। ਹੁਣ ਉਸ ਦੀ ਲਾਸ਼ ਮਿਲ ਗਈ ਹੈ।
ਇਹ ਵੀ ਪੜ੍ਹੋ: Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
12 ਕਿੱਲੋ ਚੂਰਾ ਪੋਸਤ ਸਣੇ ਔਰਤ ਗ੍ਰਿਫ਼ਤਾਰ
NEXT STORY