ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਰੇਲਵੇ ਪੁਲਸ ਨੂੰ ਰੇਲਵੇ ਸਟੇਸ਼ਨ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਖ ਗੇਟ ਦੇ ਨੇੜਿਓਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਪੁਲਸ ਚੌਂਕੀ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੇਲਵੇ ਸਟੇਸ਼ਨ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਖ ਗੇਟ ਦੇ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਜਿਸ ਤੋਂ ਬਾਅਦ ਉਹ ਆਪਣੀ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਕੁਦਰਤੀ ਤਰੀਕੇ ਨਾਲ ਹੋਈ ਜਾਪਦੀ ਹੈ। ਉਕਤ ਨੌਜਵਾਨ ਸਿਰ ਤੋਂ ਮੋਨਾ, ਮੁੱਲਾ ਫ਼ੈਸਨ ਕੱਟਵੀਂ ਦਾੜ੍ਹੀ-ਮੁੱਛ ਰੱਖੀ ਹੋਈ ਹੈ। ਨੌਜਵਾਨ ਨੇ ਸਫੈਦ ਰੰਗ ਦੀ ਟੀ-ਸਰਟ ਅਤੇ ਕਾਲੇ ਰੰਗ ਦਾ ਲੋਅਰ ਪਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਰੇਲਵੇ ਪੁਲਸ ਵੱਲੋਂ ਬੀ. ਐੱਨ. ਐੱਸ. ਦੀ ਧਾਰਾ 194 ਦੇ ਤਹਿਤ ਕਾਰਵਾਈ ਕਰਕੇ ਹੋਏ ਲਾਸ਼ ਨੂੰ 72 ਘੰਟਿਆਂ ਦੀ ਸਨਾਖਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ‘ਚ ਰੱਖਵਾਇਆ ਗਿਆ ਹੈ। ਜੇਕਰ ਕਿਸੇ ਨੂੰ ਉਕਤ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਚੌਂਕੀ ਜੀ. ਆਰ. ਪੀ. ਸ੍ਰੀ ਅਨੰਦਪੁਰ ਸਾਹਿਬ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ ਹੋਈ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
NEXT STORY