ਦਸੂਹਾ (ਝਾਵਰ)-ਥਾਣਾ ਦਸੂਹਾ ਦੀ ਪੁਲਸ ਨੇ ਪਿੰਡ ਬੇਰਛਾ ਵਿਖੇ ਇਕ ਅਣਪਛਾਤੇ ਨੌਜਵਾਨ ਕਰੀਬ 35 ਸਾਲਾ ਦੀ ਲਾਸ਼ ਬਰਾਮਦ ਕੀਤੀ ਹੈ। ਦਸੂਹਾ ਪੁਲਸ ਦੇ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਪਿੰਡ ਬੇਰਛਾ ਤੋਂ ਕਿਸੇ ਰਾਹਗੀਰ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਇਕ ਲਾਵਾਰਿਸ ਲਾਸ਼ ਪਿੰਡ ਨਜ਼ਦੀਕ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਲਾਸ਼ ਘਰ ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਜਦੋਂ ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਮਨਮੋਹਣ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੌਕੇ ’ਤੇ ਡਿਊਟੀ ਡਾਕਟਰ ਵੱਲੋਂ ਵੀ ਸ਼ੱਕ ਕੀਤਾ ਗਿਆ ਕਿ ਨਸ਼ੇ ਦੀ ਓਵਰਡੋਜ਼ ਨਾਲ ਇਸ ਨੌਜਵਾਨ ਦੀ ਮੌਤ ਹੋ ਸਕਦੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕਦਾ ਹੈ।
ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਡੇਟਸ਼ੀਟ ਸਬੰਧੀ ਵੱਡੀ ਅਪਡੇਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਭਗੌੜਾ ਕਰਾਰ ਦੋਸ਼ੀ ਗ੍ਰਿਫ਼ਤਾਰ
NEXT STORY