ਹੁਸ਼ਿਆਰਪੁਰ (ਰਾਕੇਸ਼)-ਹੁਸ਼ਿਆਰਪੁਰ ਦੇ ਪਿੰਡ ਚੋਹਾਲ ਦੇ ਡੈਮ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡੈਮ ’ਚ ਕੋਈ ਲਾਸ਼ ਵਿਖਾਈ ਦੇ ਰਹੀ ਹੈ। ਸ਼ਾਮ ਹੋਣ ਕਾਰਨ ਉਹ ਉੱਥੇ ਗਏ ਪਰ ਹਨ੍ਹੇਰੇ ਕਰਕੇ ਲਾਸ਼ ਨਹੀਂ ਮਿਲ ਸਕੀ। ਸਵੇਰੇ ਏ. ਐੱਸ. ਆਈ. ਬਲਬੀਰ ਸਿੰਘ ਅਤੇ ਐੱਸ. ਆਈ. ਜਸਵੀਰ ਸਿੰਘ ਦੀ ਅਗਵਾਈ ’ਚ ਪੁਲਸ ਨੇ ਲਾਸ਼ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ: Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
ਮ੍ਰਿਤਕ ਦੀ ਪਛਾਣ ਗੌਰਵ ਕਪੂਰ ਦੇ ਤੌਰ ’ਤੇ ਹੋਈ ਹੈ ਜੋਕਿ ਬਹਾਦਰਪੁਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਗੌਰਵ ਕਪੂਰ ਕਾਫ਼ੀ ਸਮੇਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਹੋ ਸਕਦਾ ਹੈ ਕਿ ਉਸ ਨੇ ਖ਼ੁਦਕੁਸ਼ੀ ਕਰ ਲਈ ਹੋਵੇ। ਪੁਲਸ ਨੇ ਉਨ੍ਹਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
NEXT STORY