ਮਾਹਿਲਪੁਰ (ਅਗਨੀਹੋਤਰੀ)- ਅੱਜ ਸਵੇਰੇ ਪਹਾੜੀ ਖਿੱਤੇ ਦੇ ਪਿੰਡ ਜੰਡੌਲੀ ਵਿਖੇ ਖੇਤਾਂ ਨੂੰ ਲਾਏ ਜਾ ਰਹੇ ਪਾਣੀ ਅਤੇ ਖੇਤ ਦੀ ਵੱਟ ਨੂੰ ਲੈ ਕੇ ਹੋਏ ਝਗੜੇ ਵਿਚ ਚਾਰ ਵਿਅਕਤੀਆਂ ਨੇ ਇਕ ਵਿਅਕਤੀ ’ਤੇ ਤੇਜ਼ਾਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ। ਉਸ ਨੂੰ ਛੁਡਾਉਣ ਆਈ ਉਸ ਦੀ ਪਤਨੀ ਅਤੇ ਭਰਾ ਦੀ ਵੀ ਕੁੱਟਮਾਰ ਕਰ ਦਿੱਤੀ। ਤਿੰਨਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ, ਜਿੱਥੇ ਇਕ ਦੀ ਹਾਲਤ ਨੂੰ ਨਾਜ਼ੁਕ ਵੇਖਦੇ ਹੋਏ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਥਾਣਾ ਚੱਬੇਵਾਲ ਦੀ ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਰਜੀਤ ਸਿੰਘ ਪੁੱਤਰ ਪ੍ਰਕਾਸ਼ ਚੰਦ ਵਾਸੀ ਜੰਡੌਲੀ ਨੇ ਦੱਸਿਆ ਕਿ ਉਸ ਦਾ ਭਰਾ ਸਰਬਜੀਤ ਸਿੰਘ ਅਤੇ ਭਾਬੀ ਲਤਾ ਦੇਵੀ ਪਿੰਡ ਜੰਡੌਲੀ ਦੇ ਬਾਹਰਵਾਰ ਆਪਣੇ ਖੇਤਾਂ ਨੂੰ ਪਾਣੀ ਲਾ ਰਹੇ ਸਨ। ਪਿੰਡ ਦੇ ਚਾਰ ਵਿਅਕਤੀ, ਜਿਨ੍ਹਾਂ ਦੇ ਖੇਤ ਵੀ ਨਾਲ ਹੀ ਹਨ, ਨੇ ਪਾਣੀ ਅਤੇ ਖੇਤਾਂ ਦੀ ਵੱਟ ਨੂੰ ਲੈ ਕੇ ਉਸ ਦੇ ਭਰਾ ਸਰਬਜੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਸਿਰ ਅਤੇ ਮੂੰਹ ’ਤੇ ਵਾਰ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦੀ ਭਾਬੀ ਛੁਡਾਉਣ ਆਏ ਤਾਂ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਅਤੇ ਲਲਕਾਰੇ ਮਾਰਦੇ ਉੱਥੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਮੋਰਿੰਡਾ 'ਚ ਵੱਡੀ ਵਾਰਦਾਤ, ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
ਤਿੰਨਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ, ਜਿੱਥੇ ਸਰਬਜੀਤ ਸਿੰਘ ਦੇ ਸਿਰ ਅਤੇ ਮੂੰਹ ’ਤੇ ਤੇਜ਼ਧਾਰ ਹਥਿਆਰਾਂ ਦੇ ਡੂੰਘੇ ਜ਼ਖਮ ਹੋਣ ਕਾਰਨ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਥਾਣਾ ਚੱਬੇਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਸਪਤਾਲ ਵਿਚ ਇਲਾਜ ਕਰ ਰਹੇ ਡਾ. ਰਾਮ ਗੋਪਾਲ ਨੇ ਦੱਸਿਆ ਕਿ ਸਿਰ ਅਤੇ ਮੂੰਹ ’ਤੇ ਡੂੰਘੇ ਜ਼ਖ਼ਮ ਹੋਣ ਕਾਰਨ ਸਰਬਜੀਤ ਦੀ ਹਾਲਤ ਕਾਫ਼ੀ ਨਾਜ਼ੁਕ ਸੀ, ਇਸ ਲਈ ਉਸ ਨੂੰ ਤੁਰੰਤ ਰੈਫਰ ਕਰਨਾ ਪਿਆ।
ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਲਾਸ਼ ਖਿੜਕੀ ਨਾਲ ਲਟਕਦੀ ਮਿਲੀ
NEXT STORY