ਨਵਾਂਸ਼ਹਿਰ (ਮਨੋਰੰਜਨ)- ਪਿਛਲੇ ਦਿਨੀਂ ਨਵਾਂਸ਼ਹਿਰ ਬੱਸ ਸਟੈਡ ਦੇ ਸਾਹਮਣੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਗੁੱਟ ਕੱਟਣ ਦੇ ਦੋਸ਼ ਵਿਚ ਪੁਲਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ। ਕੁੱਲ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 5 ਮੁਲਜ਼ਮਾਂ ਨੂੰ ਫੜਨ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਘਟਨਾ ਵਿਚ ਜ਼ਖ਼ਮੀ ਗੁਰਪ੍ਰੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਪਿਛਲੇ ਮੰਗਲਵਾਰ ਨੂੰ ਬੱਸ ਅੱਡਾ ਨਵਾਂਸ਼ਹਿਰ ਦੇ ਸਾਹਮਣੇ ਸਿਟੀ ਪਿੱਜ਼ਾ ਦੁਕਾਨ ’ਤੇ ਆਪਣੇ ਦੋਸਤਾਂ ਨਾਲ ਬੈਠਾ ਸੀ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਨਿਕਲਿਆ ਤਾਂ ਇਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੇ ਚੱਲਦੇ ਉਸ ਦੀ ਸੱਜੀ ਬਾਂਹ ਦਾ ਗੁੱਟ ਕੱਟ ਗਿਆ। ਉਸ ਨੂੰ ਪਹਿਲਾਂ ਇਲਾਜ ਲਈ ਨਵਾਂਸ਼ਹਿਰ ਲਿਆਂਦਾ ਗਿਆ, ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਬੱਸ ਸਟੈਂਡ ’ਤੇ ਉਸ ਦੀ ਕੁਝ ਨੌਜਵਾਨਾਂ ਨਾਲ ਲੜਾਈ-ਝਗੜਾ ਹੋਇਆ ਸੀ।
ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਸਰਹੱਦ ਪਾਰੋਂ ਹੁਣ ਹਲਕੇ ਡਰੋਨ ਆਉਣ ਲੱਗੇ, ਫੜਨ ਲਈ BSF ਨੇ ਅਪਣਾਈ ਨਵੀਂ ਰਣਨੀਤੀ
ਗੁਰਪ੍ਰੀਤ ਦਾ ਦੋਸ਼ ਹੈ ਕਿ ਉਨ੍ਹਾਂ ਲੋਕਾਂ ਨੇ ਉਸ ’ਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਪੁਲਸ ਨੇ ਇਸ ਸਬੰਧ ਵਿਚ ਕਥਿਤ ਮੁਲਜ਼ਮ ਜੱਸਾ, ਲੱਖਾ, ਪਰਸ਼ੋਤਮ ਲਾਲ, ਲਵਪ੍ਰੀਤ, ਮਨੀਸ਼ ਅਤੇ ਪ੍ਰੀਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਕ ਮੁਲਜ਼ਮ ਪਰਸ਼ੋਤਮ ਲਾਲ ਨੂੰ ਕਾਬੂ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ’ਤੇ ਜੇਲ੍ਹ ਭੇਜ ਦਿੱਤਾ ਹੈ। ਬਾਕੀ 5 ਮੁਲਜ਼ਮਾਂ ਨੂੰ ਫੜਨ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਇਸ ਇਲਾਕੇ 'ਚ ਬਣੇ ਸੋਕੇ ਵਰਗੇ ਹਾਲਾਤ, 15 ਫੁੱਟ ਹੇਠਾਂ ਡਿੱਗਿਆ ਪਾਣੀ ਦਾ ਪੱਧਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਲੰਧਰ ਦੀ ਮਸ਼ਹੂਰ ਜਿਊਲਰ ਦੀ ਦੁਕਾਨ 'ਚ ਚੋਰਾਂ ਨੇ ਕੀਤਾ ਹੱਥ ਸਾਫ਼, CCTV 'ਚ ਕੈਦ ਹੋਈ ਘਟਨਾ
NEXT STORY