ਜਲੰਧਰ/ਗੋਰਾਇਆ (ਸੋਨੂੰ)- ਜਲੰਧਰ ਦੇ ਗੋਰਾਇਆ ਕਸਬੇ 'ਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉਡਾਉਣ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੁੱਖ ਚੌਕ 'ਚ ਕੁਝ ਹਮਲਾਵਰਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਕਾਰਨ ਸਥਾਨਕ ਵਪਾਰੀਆਂ ਅਤੇ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ ਵੱਡਾ ਝਟਕਾ
ਜ਼ਖ਼ਮੀ ਨੌਜਵਾਨ ਦੀ ਪਛਾਣ ਪਿੰਡ ਰਾਜਗੁਮਾਲ ਦੇ ਰਹਿਣ ਵਾਲੇ ਜਸਵਿੰਦਰ ਕੁਮਾਰ (ਪੁੱਤਰ ਦੇਸਰਾਜ) ਵਜੋਂ ਹੋਈ ਹੈ। ਪੀੜਤ ਮੁਤਾਬਕ ਇਹ ਸਾਰਾ ਵਿਵਾਦ ਇਕ ਕੁੜੀ ਨਾਲ ਗੱਲਬਾਤ ਨੂੰ ਲੈ ਕੇ ਸ਼ੁਰੂ ਹੋਇਆ ਸੀ, ਜਿਸ ਸਬੰਧੀ ਪਰਿਵਾਰ 'ਚ ਪਹਿਲਾਂ ਵੀ ਤਕਰਾਰ ਚੱਲ ਰਹੀ ਸੀ। ਜਦੋਂ ਜਸਵਿੰਦਰ ਆਪਣੀ ਕਾਰ ਰਾਹੀਂ ਗੋਰਾਇਆ ਦੇ ਮੁੱਖ ਚੌਕ 'ਤੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ। ਜਿਵੇਂ ਹੀ ਉਹ ਕਾਰ ਵਿੱਚੋਂ ਬਾਹਰ ਨਿਕਲਿਆ, ਹਮਲਾਵਰਾਂ ਨੇ ਉਸ 'ਤੇ ਲਾਠੀ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ।

ਪੁਲਸ ਦੀ ਗੈਰ-ਮੌਜੂਦਗੀ 'ਤੇ ਉੱਠੇ ਸਵਾਲ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਬੜੇ ਆਰਾਮ ਨਾਲ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਜਸਵਿੰਦਰ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਮੁੱਖ ਚੌਕ 'ਚ ਪੁਲਸ ਮੁਲਾਜ਼ਮ ਅਤੇ ਡਾਇਲ 112 ਦੀ ਗੱਡੀ ਤਾਇਨਾਤ ਰਹਿੰਦੀ ਸੀ, ਪਰ ਹੁਣ ਪੁਲਸ ਦੀ ਗਸ਼ਤ ਘੱਟ ਹੋਣ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ।
ਇਹ ਵੀ ਪੜ੍ਹੋ: ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ 'ਸ਼ੀਸ਼ ਮਹਿਲ' ਨੂੰ ਵੀ ਲੱਗਣਗੇ ਤਾਲੇ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ 'ਸ਼ੀਸ਼ ਮਹਿਲ' ਨੂੰ ਵੀ ਲੱਗਣਗੇ ਤਾਲੇ
NEXT STORY