ਜਲੰਧਰ (ਵਰੁਣ)-ਸਰਕਾਰੀ ਵਕੀਲ ਦੇ ਪਤੀ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰਨ ਦੇ ਮਾਮਲੇ ਵਿਚ ਨਿਊ ਬਾਰਾਦਰੀ ਥਾਣੇ ਦੀ ਪੁਲਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਮੁਲਜ਼ਮ ਹੈ, ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਰਕਾਰੀ ਵਕੀਲ ਦੇ ਪਤੀ ਸ਼ਹਿਨਾਜ਼ ਮੁਹੰਮਦ ਵਾਸੀ ਕੰਗਣੀਵਾਲ ਨੇ ਕਿਹਾ ਕਿ ਉਸ ਦਾ ਲਾਡੋਵਾਲੀ ਰੋਡ ’ਤੇ ਇਕ ਫਿਜ਼ੀਓਥੈਰੇਪੀ ਕਲੀਨਿਕ ਹੈ। 26 ਜੁਲਾਈ ਨੂੰ ਕੁਲਤਰਨ ਨਾਂ ਦਾ ਇਕ ਮਰੀਜ਼ ਫਿਜ਼ੀਓਥੈਰੇਪੀ ਲਈ ਉਸ ਕੋਲ ਆਇਆ। ਇਸ ਦੌਰਾਨ ਉਹ ਬਿਨਾਂ ਕਿਸੇ ਕਾਰਨ ਬਹਿਸ ਕਰਨ ਲੱਗ ਪਿਆ। ਵਿਰੋਧ ਕਰਨ ’ਤੇ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਬੁਲਾ ਲਿਆ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਦੋਸ਼ ਹੈ ਕਿ ਕੁਲਤਰਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ ਅਤੇ ਜਦੋਂ ਲੋਕ ਆਲੇ-ਦੁਆਲੇ ਦੇ ਇਕੱਠੇ ਹੋਏ ਤਾਂ ਉਹ ਉੱਥੋਂ ਭੱਜ ਗਏ। ਇਸ ਸਬੰਧੀ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਾਂਚ ਤੋਂ ਬਾਅਦ ਪੁਲਸ ਨੇ 2 ਅਗਸਤ ਨੂੰ ਐੱਫ਼. ਆਈ. ਆਰ. ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਸ਼ਨੀਵਾਰ ਨੂੰ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਕੁਲਤਰਨ ਸਿੰਘ, ਪਵਨ ਕੁਮਾਰ, ਮਨਦੀਪ ਅਤੇ ਕਮਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਾ ਇਕ ਸਾਥੀ ਅਜੇ ਵੀ ਫਰਾਰ ਹੈ, ਜਿਸ ਦੀ ਭਾਲ ਵਿਚ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ: ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਰਿਸ਼ ਨੇ ਦਿਵਾਈ ਹੁੰਮਸ ਭਰੀ ਗਰਮੀ ਤੋਂ ਰਾਹਤ
NEXT STORY