ਫਗਵਾੜਾ (ਜਲੋਟਾ)-ਥਾਣਾ ਸਦਰ ਫਗਵਾੜਾ ਦੇ ਅਧੀਨ ਆਉਂਦੇ ਪਿੰਡ ਖਲਵਾੜਾ ਵਿਖੇ ਮਾਮੂਲੀ ਵਿਵਾਦ ਤੋਂ ਬਾਅਦ ਇਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰਨ ਦੇ ਬਹੁ-ਚਰਚਿਤ ਮਾਮਲੇ ਵਿਚ ਪੁਲਸ ਨੇ ਸ਼ਿਕਾਇਤਕਰਤਾ ਗੁਰਮਿੰਦਰ ਸਿੰਘ (ਜੋ ਕਿ ਦੁਬਈ ਤੋਂ ਵਾਪਸ ਆਇਆ ਹੈ) ਦੇ ਬਿਆਨਾਂ ’ਤੇ ਜਗਦੀਪ ਸਿੰਘ ਉਰਫ਼ ਜੱਗੀ, ਬਲਜੀਤ ਕੌਰ, ਪ੍ਰਭ, ਗੋਸਾ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਸਮੇਤ ਕੁੱਲ੍ਹ 5 ਲੋਕਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
ਸ਼ਿਕਾਇਤ ਕਰਤਾ ਮੁਤਾਬਕ ਮੁਲਜ਼ਮ ਜਗਦੀਪ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਦੇ ਬਾਹਰ ਹੁੱਲੜਬਾਜ਼ੀ ਕੀਤੀ। ਜਦੋਂ ਗੁਰਮਿੰਦਰ ਦੇ ਪਿਤਾ ਗੁਰਨਾਮ ਸਿੰਘ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅਗਲੇ ਦਿਨ ਫਿਰ 8-10 ਹਥਿਆਰਬੰਦ ਨੌਜਵਾਨਾਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਪੂਰੇ ਪਰਿਵਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਦੂਜੇ ਪਾਸੇ ਮੁਲਜ਼ਮ ਧਿਰ ਦੇ ਨਜ਼ਦੀਕੀ ਸੂਤਰਾਂ ਨੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਗਲਤ ਅਤੇ ਤੱਥਹੀਣ ਕਰਾਰ ਦਿੰਦਿਆਂ ਵਿਰੋਧੀ ਧਿਰ ’ਤੇ ਉਲਟਾ ਗੰਭੀਰ ਆਰੋਪ ਲਗਾਏ ਹਨ। ਪੁਲਸ ਵੱਲੋਂ ਮਾਮਲੇ ਦੀ ਪੜਤਾਲ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY