ਫਗਵਾੜਾ (ਸੁਨੀਲ ਮਹਾਜਨ) : ਫਗਵਾੜਾ ਵਿਖੇ ਦੇਰ ਰਾਤ ਰੇਲਵੇ ਲਾਈਨਾਂ ਪਾਰ ਕਰ ਰਹੇ ਇਕ ਵਿਅਕਤੀ ਦੀ ਟ੍ਰੇਨ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਹੀ ਇਸ ਦੀ ਇਤਲਾਹ ਰੇਲਵੇ ਪੁਲਸ ਕਰਮਚਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਰੇਲਵੇ ਲਾਈਨਾਂ 490/21/23 'ਤੇ ਇਕ ਵਿਅਕਤੀ ਟ੍ਰੇਨ ਹੇਠਾਂ ਆ ਗਿਆ ਹੈ ਤਾਂ ਮੌਕੇ 'ਤੇ ਜਾ ਕੇ ਉਨ੍ਹਾਂ ਨੇ ਜਾਂਚ ਕੀਤੀ।
ਇਹ ਵੀ ਪੜ੍ਹੋ : ਨਾਬਾਲਿਗ ਨੇ ਤੇਜ਼ ਰਫ਼ਤਾਰ ਕਾਰ ਸਕੂਲੀ ਬੱਚਿਆਂ ਨਾਲ ਭਰੇ ਆਟੋ 'ਚ ਮਾਰੀ, ਕਈ ਬੱਚੇ ਗੰਭੀਰ ਜ਼ਖ਼ਮੀ
ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸਵ. ਨਰਿੰਦਰ ਕੁਮਾਰ ਵਾਸੀ ਗੋਬਿੰਦਪੁਰਾ ਫਗਵਾੜਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 'ਚੋਂ ਉਸ ਦੀ ਮਾਤਾ ਤੇ ਭਰਾ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਡੀ.ਜੇ. ਦਾ ਕੰਮ ਕਰਦਾ ਸੀ। ਇਸ ਦੇ ਨਾਲ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਡੀ.ਜੇ. ਤੋਂ ਦੇਰ ਰਾਤ ਘਰ ਆ ਰਿਹਾ ਸੀ ਤੇ ਰੇਲਵੇ ਲਾਈਨਾਂ ਪਾਰ ਕਰਨ ਵੇਲੇ ਇਹ ਹਾਦਸਾ ਹੋ ਗਿਆ ਹੈ। ਫਿਲਹਾਲ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰਨ ਨਾਲ 51 ਲੱਖ ਘਰਾਂ ਦਾ ਬਿੱਲ ਆਵੇਗਾ ਜ਼ੀਰੋ : CM ਮਾਨ
NEXT STORY