ਨਵਾਂਸ਼ਹਿਰ, (ਤ੍ਰਿਪਾਠੀ)— ਬੰਗਾ ਰੋਡ 'ਤੇ ਇਕ ਸਕੂਟਰੀ ਸਵਾਰ ਬਜ਼ੁਰਗ ਦੀ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਜਾਂਚ ਅਫਸਰ ਏ.ਐੱਸ.ਆਈ. ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਸ਼ੁਕੱਰਵਾਰ ਦੁਪਹਿਰ ਕਰੀਬ 12 ਵਜੇ ਸਕੂਟਰੀ ਸਵਾਰ ਬਜ਼ੁਰਗ ਦੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਥਾਣੇਦਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸ਼ੀਤਲ ਸਿੰਘ (72) ਪੁੱਤਰ ਮਿਲਖੀ ਰਾਮ ਵਾਸੀ ਸੈਲਾ ਖੁਰਦ ਜ਼ਿਲਾ ਹੁਸ਼ਿਆਰਪੁਰ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪੁੱਜ ਦੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਟਰੈਕਟਰ ਚਾਲਕ ਕੁਲਵਿੰਦਰ ਸਿੰਘ ਵਾਸੀ ਡਘਾਮ ਦੇ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਰੰਧਾਵਾ 'ਤੇ ਕੀਤਾ ਜਾਵੇ ਮਾਮਲਾ ਦਰਜ : ਸ਼੍ਰੋਮਣੀ ਅਕਾਲੀ ਦਲ
NEXT STORY