ਫਗਵਾੜਾ, (ਹਰਜੋਤ)- ਇਥੋਂ ਦੇ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ੱਕੀ ਸਵਾਈਨ ਫ਼ਲੂ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸੋਹਨ ਸਿੰਘ ਸੈਣੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੋਹਨ ਸਿੰਘ ਸੈਣੀ ਦੇ ਪੁੱਤਰ ਇਕਬਾਲ ਸਿੰਘ ਸੈਣੀ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਉਸ ਦੇ ਪਿਤਾ ਨੂੰ ਤੇਜ਼ ਬੁਖਾਰ ਹੋ ਗਿਆ ਸੀ, ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਹਸਪਤਾਲ ਲੈ ਗਏ, ਜਿਥੇ ਉਨ੍ਹਾਂ ਦੀ ਹਾਲਤ ਵਿਗੜੀ ਦੇਖ ਕੇ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਭੇਜ ਦਿੱਤਾ ਗਿਆ, ਜਿਥੇ ਟੈਸਟਾਂ ਦੌਰਾਨ ਪਤਾ ਲੱਗਾ ਕਿ ਉਸ ਦੇ ਪਿਤਾ ਨੂੰ ਸਫ਼ਾਈਨ ਫਲੂ ਹੈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ
NEXT STORY