ਟਾਂਡਾ ਉੜਮੁੜ (ਜਸਵਿੰਦਰ, ਪੰਡਿਤ) : ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਪਿੰਡ ਝਾਂਸ ਨੇੜੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਅਮਰਜੀਤ ਵਾਸੀ ਦਸਮੇਸ਼ ਨਗਰ ਟਾਂਡਾ ਵਜੋਂ ਹੋਈ ਹੈ। ਸ਼ਾਮ ਕਰੀਬ 6 ਵਜੇ ਕਟੜਾ ਤੋਂ ਦਿੱਲੀ ਜਾ ਰਹੀ ਵੰਦੇ ਮਾਤਰਮ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਹਰਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਟਾਂਡਾ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਜਿੰਦਰ ਕਿਨ੍ਹਾਂ ਹਾਲਾਤ 'ਚ ਹਾਦਸੇ ਦਾ ਸ਼ਿਕਾਰ ਹੋਇਆ, ਇਸ ਬਾਰੇ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ।
ਖ਼ਬਰ ਇਹ ਵੀ : ਸਿਮਰਨਜੀਤ ਮਾਨ ਦਾ ਹੁਣ ਜਨੇਊ ਨੂੰ ਲੈ ਕੇ ਵੱਡਾ ਬਿਆਨ, ਉਥੇ PAU ਨੂੰ ਮਿਲਿਆ ਨਵਾਂ VC, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਫ੍ਰੀ ਟੋਲ ਨੂੰ ਲੈ ਕੇ ਕਿਸਾਨ ਤੇ ਟੋਲ ਪਲਾਜ਼ਾ ਮੁਲਾਜ਼ਮ ਹੋਏ ਆਹਮੋ-ਸਾਹਮਣੇ, SHO ਨੇ ਕਰਵਾਇਆ ਮਸਲਾ ਹੱਲ
NEXT STORY