ਜਲੰਧਰ (ਮਹੇਸ਼)- ਬਸਤੀ ਮਿੱਠੂ ਇਲਾਕੇ 'ਚ ਛੋਟੂ ਮਿਸਤਰੀ ਨਾਂ ਦੇ 45 ਸਾਲਾ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ.ਐੱਚ.ਓ. ਥਾਣਾ ਬਸਤੀ ਬਾਵਾ ਖੇਲ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਮ੍ਰਿਤਕ ਛੋਟੂ ਮਿਸਤਰੀ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਸੀ ਅਤੇ 7-8 ਸਾਲਾਂ ਤੋਂ ਬਸਤੀ ਮਿੱਠੂ ਵਿਚ ਬਲਵਿੰਦਰ ਸਿੰਘ ਦੇ ਕੁਆਰਟਰ ਵਿਚ ਰਹਿ ਰਿਹਾ ਸੀ।
ਬੀਤੇ ਦਿਨ ਕੁਆਰਟਰ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੇ ਦੇਖਿਆ ਕਿ ਛੋਟੂ ਦੀ ਉਸ ਦੇ ਕੁਆਰਟਰ ਵਿਚ ਛੱਤ ਵਾਲੇ ਪੱਖੇ ਨਾਲ ਲਾਸ਼ ਲਟਕ ਰਹੀ ਹੈ। ਇਸ ਸਬੰਧੀ ਉਨ੍ਹਾਂ ਬਲਵਿੰਦਰ ਸਿੰਘ ਨੂੰ ਸੂਚਨਾ ਦਿੱਤੀ। ਉਨ੍ਹਾਂ ਵੱਲੋਂ ਇਹ ਮਾਮਲਾ ਪੁਲਸ ਦੇ ਧਿਆਨ ਵਿਚ ਲਿਆਂਦਾ ਗਿਆ।
ਥਾਣਾ ਮੁਖੀ ਭਿੰਡਰ ਨੇ ਦੱਸਿਆ ਕਿ ਪੁਲਸ ਨੇ ਕੁਆਰਟਰ ਦੇ ਮਾਲਕ ਦੇ ਬਿਆਨਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਛੋਟੂ ਦੀ ਲਾਸ਼ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
NEXT STORY