ਕਪੂਰਥਲਾ, (ਮਹਾਜਨ)- ਥਾਣਾ ਸਿਟੀ ਵਿਚ ਪੈਂਦੇ ਪੁਡਾ ਕੰਪਲੈਕਸ ਵਿਖੇ ਇਕ ਵਿਅਕਤੀ ਦੀ ਗਲਤ ਦਵਾਈ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪੁੱਡਾ ਕੰਪਲੈਕਸ ਜੋ ਕਿ ਸਰਕਾਰੀ ਅਧਿਆਪਕ ਸੀ ਅਤੇ ਉਸ ਦੀ ਪਤਨੀ ਵੀ ਸਰਕਾਰੀ ਅਧਿਆਪਕ ਸਨ। ਉਸ ਦਾ ਇਕ ਲਡ਼ਕਾ ਅਤੇ ਇਕ ਲਡ਼ਕੀ ਹੈ। ਉਹ ਡਿਪਰੈਸ਼ਨ ਵਿਚ ਰਹਿੰਦਾ ਸੀ ਅਤੇ ਉਸ ਦੀ ਦਵਾਈ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ਵਿਚੋਂ ਚੱਲਦੀ ਸੀ। ਉਸ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਜੋ ਕਿ ਦਿਨ ਵਿਚ ਤਿੰਨ ਚਾਰ ਵਾਰੀ ਡਿਪਰੈਸ਼ਨ ਦੀ ਦਵਾਈ ਖਾਂਦਾ ਸੀ। ਉਨ੍ਹਾਂ ਕਿਹਾ ਕਿ 13 ਮਾਰਚ ਨੂੰ ਉਸ ਨੇ ਘਰ ਵਿਚ ਕੋਈ ਗਲਤ ਦਵਾਈ ਖਾ ਲਈ, ਜਿਸ ਕਾਰਣ ਉਸ ਦੀ ਹਾਲਤ ਵਿਗਡ਼ ਗਈ। ਉਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ। ਜਿਥੇ ਡਿਊਟੀ ਡਾਕਟਰਾਂ ਨੇ ਉਸ ਦਾ ਮੁੱਢਲਾ ਇਲਾਜ ਕਰਕੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਅੱਜ ਇਲਾਜ਼ ਦੌਰਾਨ ਮੌਤ ਹੋ ਗਈ। ਜਿਥੇ ਥਾਣਾ ਸਿਟੀ ਦੀ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੋਰਚਰੀ ਖਾਨੇ ਵਿਚ ਰੱਖਵਾ ਦਿੱਤਾ ਅਤੇ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ। ਮ੍ਰਿਤਕ ਦੀ ਪਤਨੀ ਬਿਆਨ ਦੇਣ ਦੀ ਹਾਲਤ ਵਿਚ ਨਹੀ ਸੀ। ਜਿਸ ਕਾਰਣ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੈਦਲ ਜਾ ਰਹੇ ਵਿਅਕਤੀ ਨਾਲ ਵਾਪਰਿਆ ਹਾਦਸਾ, ਮੌਤ
NEXT STORY