ਲੋਹੀਆਂ ਖਾਸ (ਰਾਜਪੂਤ)- ਪਿੰਡ ਮਹਿਰਾਜਵਾਲਾ ਦੇ ਨਿਵਾਸੀ ਅਮਰਜੀਤ ਸਿੰਘ ਬੱਬੂ ਨੇ ਬੀ. ਡੀ. ਪੀ. ਓ. ਦਫ਼ਤਰ ਲੋਹੀਆਂ ਖ਼ਾਸ ਤੋਂ ਆਰ. ਟੀ. ਆਈ. ਤਹਿਤ ਰਿਕਾਰਡ ਮੰਗਣ ’ਤੇ ਗਾਲੀ-ਗਲੋਚ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਗੰਭੀਰ ਦੋਸ਼ ਲਗਾਏ ਹਨ। ਇਹ ਮਾਮਲਾ ਹੁਣ ਪੁਲਸ ਕੋਲ ਪਹੁੰਚ ਗਿਆ ਹੈ। ਅਮਰਜੀਤ ਸਿੰਘ ਬੱਬੂ ਨੇ ਦੱਸਿਆ ਕਿ ਉਨ੍ਹਾਂ ਨੇ ਬਲਾਕ ਲੋਹੀਆਂ ਖਾਸ ਦੇ ਪਿੰਡਾਂ ’ਚ 1 ਜਨਵਰੀ 2021 ਤੋਂ 12 ਅਪ੍ਰੈਲ 2026 ਤੱਕ ਸਰਕਾਰ ਵੱਲੋਂ ਕੱਚੇ ਤੋਂ ਪੱਕੇ ਮਕਾਨ ਬਣਾਉਣ ਅਤੇ ਰਿਪੇਅਰ ਲਈ ਦਿੱਤੀਆਂ ਗ੍ਰਾਂਟਾਂ ਦਾ ਵੇਰਵਾ ਮੰਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਈ-ਪੰਚਾਇਤ ਆਊਟਸੋਰਸ ਕਰਮਚਾਰੀ ਮਨਪ੍ਰੀਤ ਕੌਰ ਦੀ ਨਿਯੁਕਤੀ ਸਬੰਧੀ ਜਾਣਕਾਰੀ ਵੀ ਮੰਗੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਬੀ. ਡੀ. ਪੀ. ਓ. ਵੱਲੋਂ 15 ਅਪ੍ਰੈਲ ਨੂੰ ਜਾਰੀ ਪੱਤਰ ਰਾਹੀਂ ਉਨ੍ਹਾਂ ਨੂੰ ਮਨਪ੍ਰੀਤ ਕੌਰ ਨਾਲ ਤਾਲਮੇਲ ਕਰਕੇ ਸੂਚਨਾ ਪ੍ਰਾਪਤ ਕਰਨ ਲਈ ਕਿਹਾ ਗਿਆ ਸੀ ਪਰ ਦਫ਼ਤਰ ਜਾਣ ’ਤੇ ਕਰਮਚਾਰੀ ਦੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ। ਬੱਬੂ ਨੇ ਦੋਸ਼ ਲਾਇਆ ਕਿ ਸੂਚਨਾ ਦੇਣ ਦੀ ਬਜਾਏ ਮਨਪ੍ਰੀਤ ਕੌਰ ਨੇ ਉਨ੍ਹਾਂ ਵਿਰੁੱਧ ਪੁਲਸ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਝੂਠੀ ਸ਼ਿਕਾਇਤ ਦਰਜ ਕਰਵਾਈ ਹੈ।
ਉਨ੍ਹਾਂ ਕਿਹਾ ਕਿ ਕਰਮਚਾਰੀ ਦੇ ਪਤੀ ਵਿਜੇ ਕੁਮਾਰ ਨੇ ਫ਼ੋਨ ’ਤੇ ਉਨ੍ਹਾਂ ਨੂੰ ਗਾਲੀ-ਗਲੋਚ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਦੀ ਇਤਲਾਹ 112 ਨੰਬਰ ’ਤੇ ਦਿੱਤੀ ਗਈ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਰਿਕਾਰਡ ਮਿਲਣ ’ਤੇ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੂਚਨਾ ਨਾ ਮਿਲੀ ਤਾਂ ਉਹ ਵਿਜੀਲੈਂਸ ਵਿਭਾਗ ਤੱਕ ਪਹੁੰਚ ਕਰਨਗੇ।
ਕੀ ਕਹਿਣਾ ਹੈ ਬੀ. ਡੀ. ਪੀ. ਓ. ਦਾ
ਉਧਰ ਬੀ. ਡੀ. ਪੀ. ਓ. ਬਲਜੀਤ ਸਿੰਘ ਬੱਗਾ ਨੇ ਕਿਹਾ ਕਿ ਅਮਰਜੀਤ ਸਿੰਘ ਵੱਲੋਂ ਦਫ਼ਤਰ ਵਿਚ ਲੇਟ ਆਉਣ ਵਾਲੇ ਕਰਮਚਾਰੀਆਂ ਦੀ ਵੀਡੀਓ ਬਣਾਉਣ ਕਾਰਨ ਹੁਣ ਕਈ ਮੁਲਾਜ਼ਮ ਸਮੇਂ ਸਿਰ ਆਉਣ ਲੱਗੇ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਮਨਪ੍ਰੀਤ ਕੌਰ ਦੇ ਪਤੀ ਵਿਜੇ ਕੁਮਾਰ ਨੇ ਦਫ਼ਤਰ ਵਿਚ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਜਿਸ ਨਾਲ ਦਫ਼ਤਰ ਦਾ ਮਾਹੌਲ ਖ਼ਰਾਬ ਹੋਇਆ ਅਤੇ ਮਹਿਲਾ ਸਟਾਫ਼ ’ਤੇ ਬੁਰਾ ਅਸਰ ਪਿਆ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਮਨਪ੍ਰੀਤ ਕੌਰ ਗੈਰ-ਹਾਜ਼ਰ ਸੀ ਅਤੇ ਉਸ ਦੀ ਗੈਰ-ਹਾਜ਼ਰੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਜਾਂਚ ਵਿਚ ਉਹ ਪੂਰਾ ਸਹਿਯੋਗ ਦੇਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ ਸਾਮਾਨ ਵੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY