ਟਾਂਡਾ ਉੜਮੁੜ (ਮੋਮੀ)-ਪਿੰਡ ਜੌੜਾ ਵਿਚ ਪਿੰਡ ਦੇ ਮੌਜੂਦਾ ਸਰਪੰਚ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਦੋਸ਼ ਅਧੀਨ ਟਾਂਡਾ ਪੁਲਸ ਨੇ ਪਿੰਡ ਦੇ ਹੀ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਪਿੰਡ ਦੇ ਮੌਜੂਦਾ ਸਰਪੰਚ ਮਨਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਐੱਨ. ਆਰ. ਆਈ. ਗੁਰਦੇਵ ਸਿੰਘ ਪੁੱਤਰ ਸਰੂਪ ਸਿੰਘ ਅਤੇ ਹਰਿੰਦਰਜੀਤ ਸਿੰਘ ਪੁੱਤਰ ਦਲਵੀਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਸਰਪੰਚ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ 23 ਮਾਰਚ ਨੂੰ ਉਹ ਪਿੰਡ ਦੇ ਇਕ ਧਾਰਮਿਕ ਅਸਥਾਨ ਵਿਚ ਮੌਜੂਦ ਸੀ ਅਤੇ ਜਦੋਂ ਉਹ ਲੰਗਰ ਛੱਕ ਕੇ ਬਾਹਰ ਆ ਰਿਹਾ ਸੀ ਤਾਂ ਐੱਨ. ਆਰ. ਆਈ ਗੁਰਦੇਵ ਸਿੰਘ ਤੇ ਮੌਕੇ ’ਤੇ ਮੋਟਰਸਾਈਕਲ 'ਤੇ ਆਏ ਹਰਿੰਦਰਜੀਤ ਸਿੰਘ ਨੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਤਫ਼ਤੀਸ਼ ਏ. ਐੱਸ.ਆਈ ਜਸਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ ਲੀਡਰਸ਼ਿਪ ਨੂੰ ਕੀਤਾ ਦੋਫਾੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
NEXT STORY