ਜਲੰਧਰ (ਪੁਨੀਤ)–ਤਿਉਹਾਰਾਂ ਦੌਰਾਨ ਟਰੇਨਾਂ ਦੀ ਦੇਰੀ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ, ਜਿਥੇ ਲੰਮੇ ਰੂਟਾਂ ਦੀਆਂ ਟਰੇਨਾਂ 9-10 ਘੰਟਿਆਂ ਦੀ ਦੇਰੀ ਨਾਲ ਸਪਾਟ ਹੋ ਰਹੀਆਂ ਹਨ, ਉਥੇ ਹੀ ਦਿੱਲੀ ਰੂਟ ਦੀਆਂ ਸ਼ਾਨ-ਏ-ਪੰਜਾਬ, ਸ਼ਤਾਬਦੀ, ਵੰਦੇ ਭਾਰਤ ਵਰਗੀਆਂ ਕਈ ਟਰੇਨਾਂ ਯਾਤਰੀਆਂ ਨੂੰ ਉਡੀਕ ਕਰਵਾ ਰਹੀਆਂ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਇਸੇ ਕ੍ਰਮ ਵਿਚ ਨਵੀਂ ਦਿੱਲੀ ਤੋਂ ਆਉਣ ਵਾਲੀ ਸ਼ਾਨ-ਏ-ਪੰਜਾਬ 12497 ਆਪਣੇ ਨਿਰਧਾਰਿਤ ਸਮੇਂ ਸਵੇਰੇ 12.50 ਤੋਂ ਅੱਧਾ ਘੰਟਾ ਲੇਟ ਰਹੀ। ਆਗਰਾ-ਹੁਸ਼ਿਆਰਪੁਰ ਐਕਸਪ੍ਰੈੱਸ 11905 ਦੋ ਘੰਟੇ ਦੇਰੀ ਨਾਲ ਕੈਂਟ ਸਟੇਸ਼ਨ ਪਹੁੰਚੀ। ਅੰਮ੍ਰਿਤਸਰ ਐਕਸਪ੍ਰੈੱਸ 11057 ਲੱਗਭਗ 6 ਘੰਟਿਆਂ ਦੀ ਦੇਰੀ ਨਾਲ ਜਲੰਧਰ ਪਹੁੰਚੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
ਵੈਸ਼ਨੋ ਦੇਵੀ ਜਾਣ ਵਾਲੀਆਂ 12475 ਕਟੜਾ ਐਕਸਪ੍ਰੈੱਸ, 12919 ਮਾਲਵਾ ਐਕਸਪ੍ਰੈੱਸ ਲਗਭਗ 9-9 ਘੰਟੇ ਦੀ ਦੇਰੀ ਨਾਲ ਸਪਾਟ ਹੋਈਆਂ। ਉਥੇ ਹੀ, ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਾਨ-ਏ-ਪੰਜਾਬ 12498 ਲੱਗਭਗ 13 ਮਿੰਟ, ਸਵਰਨ ਸ਼ਤਾਬਦੀ 12029 ਲੱਗਭਗ 15 ਮਿੰਟ ਲੇਟ ਰਹੀ, ਜਦਕਿ ਵੰਦੇ ਭਾਰਤ ਐਕਸਪ੍ਰੈੱਸ 12487 ਦਿੱਲੀ ਤੋਂ ਆਉਂਦੇ ਸਮੇਂ 20 ਮਿੰਟ ਦੇਰੀ ਨਾਲ ਕੈਂਟ ਪਹੁੰਚੀ। ਉਥੇ ਹੀ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਕਟੜਾ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ 26405/26406 ਅੱਜ ਵੀ ਰੱਦ ਰਹੀ ਅਤੇ 23 ਅਕਤੂਬਰ ਨੂੰ ਵੀ ਰੱਦ ਰਹੇਗੀ।
ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
NEXT STORY