ਕਪੂਰਥਲਾ (ਮੱਲ੍ਹੀ)-ਐੱਸ. ਸੀ./ਬੀ. ਸੀ. ਸਮਾਜ ਦੇ ਮੁਲਾਜ਼ਮ ਵਰਗ ਅਤੇ ਸਮਾਜ ਦੀਆਂ ਜਾਇਜ਼ ਅਤੇ ਸੰਵਿਧਾਨਿਕ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਗਜ਼ਟਿਡ ਅਤੇ ਨਾਨ-ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਸਤਵੰਤ ਟੂਰਾ ਦੀ ਅਗਵਾਈ ਵਿਚ ਮਨਜੀਤ ਗਾਟ, ਸੰਤੋਖ ਸਿੰਘ ਮੱਲ੍ਹੀ, ਲਖਵੀਰ ਚੰਦ, ਗਿਆਨ ਚੰਦ ਵਾਹਦ, ਬਲਵਿੰਦਰ ਮਸੀਹ, ਵਿਨੋਦ ਕੁਮਾਰ, ਸਤਨਾਮ ਗਿੱਲ ਅਤੇ ਬਲਵਿੰਦਰ ਨਿਧੜਕ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਅਤੇ ਚੋਣ ਕਮਿਸ਼ਨ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਦੌਰਾਨ ਸਮੂਹ ਕਰਮਚਾਰੀਆਂ ਦੀਆਂ ਡਿਊਟੀਆਂ ਲੋਕਲ ਬਲਾਕਾਂ ਵਿਚ ਲਗਾਈਆਂ ਜਾਣ।
ਇਹ ਵੀ ਪੜ੍ਹੋ: ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਉਨ੍ਹਾਂ ਦੱਸਿਆ ਕਿ ਮੁਲਾਜ਼ਮ ਹਮੇਸ਼ਾ ਤੋਂ ਹੀ ਨਿਰਪੱਖ ਹੁੰਦੇ ਹੋਏ ਚੋਣਾਂ ਕਰਵਾਉਂਦੇ ਆਏ ਹਨ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੇ ਪੱਖਪਾਤ ਦੀ ਕੋਈ ਸੰਭਾਵਨਾ ਨਹੀਂ ਹੁੰਦੀ। ਮੁਲਾਜ਼ਮ ਆਪਣੇ ਫਰਜ਼ ਪ੍ਰਤੀ ਬਹੁਤ ਹੀ ਸੁਚੇਤ ਹੁੰਦੇ ਹਨ ਅਤੇ ਪੂਰੇ ਅਮਨ-ਅਮਾਨ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਉਂਦੇ ਹਨ। ਮੁਲਾਜ਼ਮਾਂ ਦੀ ਇਮਾਨਦਾਰੀ ਪ੍ਰਤੀ ਕੋਈ ਵੀ ਸ਼ੱਕ ਨਹੀਂ ਕਰਨਾ ਚਾਹੀਦਾ। ਇਸ ਲਈ ਚੋਣ ਕਮਿਸ਼ਨ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਦੇ ਹੋਏ ਮੁਲਾਜ਼ਮਾਂ ਦੀਆਂ ਡਿਊਟੀਆਂ ਆਪਣੇ ਬਲਾਕਾਂ ਵਿਚ ਹੀ ਲਾਉਣੀਆਂ ਚਾਹੀਦੀਆਂ ਹਨ ਤਾਂ ਜ਼ੋ ਮੁਲਾਜ਼ਮ ਆਉਣ ਜਾਣ ਦੀ ਖੱਜਲ-ਖੁਆਰੀ ਤੋਂ ਬਚ ਸਕਣ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਅਹਿਮ! Yellow Alert ਜਾਰੀ, ਮੌਸਮ ਵਿਭਾਗ ਨੇ 4 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਡਿਊਟੀ ਦੌਰਾਨ ਕਰਮਚਾਰੀਆਂ ਨੂੰ ਉੱਥੇ ਸਮੇਂ-ਸਿਰ ਪਹੁੰਚਣ ਅਤੇ ਚੋਣਾਂ ਤੋਂ ਬਾਅਦ ਵਾਪਸ ਆਉਣ ਸਮੇਂ ਬਹੁਤ ਪਰੇਸ਼ਾਨੀ ਝੱਲਣੀ ਪੈਂਦੀ ਹੈ, ਜਿਸ ਨਾਲ ਕਰਮਚਾਰੀ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ।
ਦੱਸਣਯੋਗ ਹੈ ਕਿ ਬਹੁਤੇ ਕਰਮਚਾਰੀ ਪਤੀ-ਪਤਨੀ ਹੋਣ ਕਾਰਨ ਅਤੇ ਵੱਖ-ਵੱਖ ਬਲਾਕਾਂ ਅਤੇ ਦੂਰ-ਦੁਰਾਡੇ ਸਟੇਸ਼ਨਾਂ ’ਤੇ ਡਿਊਟੀ ਲੱਗਣ ਕਰਕੇ ਬਹੁਤ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਸੰਵੇਦਨਸ਼ੀਲ ਚੋਣ ਕੇਂਦਰਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਦਹਿਲਿਆ ਇਹ ਇਲਾਕਾ
ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਚੋਣਾਂ ਸਿਰਫ਼ ਪਿੰਡਾਂ ਦੇ ਬੂਥਾਂ ਉਪਰ ਹੀ ਹਨ, ਇਸ ਲਈ ਜ਼ਿਆਦਾ ਤੋਂ ਜ਼ਿਆਦਾ ਇਸਤਰੀ ਕਰਮਚਾਰੀਆਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਮਨਜੀਤ ਗਾਟ ਅਤੇ ਲਖਵੀਰ ਚੰਦ ਨੇ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਪੌਲਿੰਗ ਪਾਰਟੀਆਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਚੋਣਾਂ ਦਾ ਸਮਾਨ ਦੇਣ ਸਮੇਂ ਪੂਰਾ ਸਮਾਨ ਅਤੇ ਮਟੀਰੀਅਲ ਮੁਹੱਈਆ ਕਰਵਾਇਆ ਜਾਵੇ ਅਤੇ ਸਮਾਨ ਜਮਾਂ ਕਰਵਾਉਣ ਸਮੇਂ ਪੂਰੇ ਟਰੇਂਡ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਪੋਲਿੰਗ ਪਾਰਟੀਆਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ ਅਤੇ ਸਮੇਂ-ਸਿਰ ਸਮਾਨ ਜਮਾਂ ਕਰਵਾਇਆ ਜਾ ਸਕੇ, ਕਿਉਂਕਿ ਪਿਛਲੀਆਂ ਚੋਣਾਂ ਦੌਰਾਨ ਪੋਲਿੰਗ ਪਾਰਟੀਆਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪਈ ਸੀ।
ਇਹ ਵੀ ਪੜ੍ਹੋ: ਅਸਲਾ ਲਾਇਸੈਂਸ ਧਾਰਕਾਂ ਬਾਰੇ ਅਹਿਮ ਖ਼ਬਰ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਨਵੇਂ ਹੁਕਮ
ਫੈੱਡਰੇਸ਼ਨ ਵੱਲੋਂ ਮੰਗ ਕੀਤੀ ਗਈ ਕਿ ਪੌਲਿੰਗ ਬੂਥਾਂ ’ਤੇ ਚੋਣ ਅਮਲੇ ਲਈ ਖਾਣਾ ਬਣਾਉਣ ਲਈ ਮਿੱਠ-ਡੇ-ਮੀਲ ਵਰਕਰਾਂ ਨੂੰ ਘੱਟੋ-ਘੱਟ 1000 ਰੁਪਏ ਦਿੱਤੇ ਜਾਣ ਚਾਹੀਦੇ ਹਨ, ਕਿਉਂਕਿ ਲੋਕ ਸਭਾ ਚੋਣਾਂ ਵਿਚ ਇਹ ਰਕਮ ਸਿਰਫ 200 ਰੁਪਏ ਸੀ, ਜੋ ਕਿ ਮਿੱਡ-ਡੇ-ਮੀਲ ਵਰਕਰਾਂ ਨਾਲ ਕੋਝੇ ਮਜ਼ਾਕ ਤੋਂ ਘੱਟ ਨਹੀਂ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕਿਉਂਕਿ ਚੋਣਾ ਡਿਊਟੀ ਲਗਾਤਾਰ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਹੋਣ ਕਰਕੇ ਚੋਣ ਅਮਲੇ ਨੂੰ ਅਗਲੇ ਦਿਨ ਛੁੱਟੀ ਘੋਸ਼ਿਤ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ’ਤੇ ਸੁਖਦੇਵ ਸਿੰਘ, ਸਤਨਾਮ ਗਿੱਲ, ਪਵਨ ਕੁਮਾਰ, ਗੁਰਸੇਵਕ ਸਿੰਘ, ਮਨਜੀਤ ਦਾਸ, ਸੋਹਨ ਲਾਲ, ਅਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਕੁਮਾਰ, ਕੁਲਦੀਪ ਰਾਮ, ਰਾਮ ਪਾਲ, ਅਮਰਿੰਦਰ ਸਿੰਘ, ਅਸ਼ੋਕ ਕੁਮਾਰ ਅਤੇ ਹੋਰ ਸਾਥੀ ਸ਼ਾਮਲ ਸਨ।
ਇਹ ਵੀ ਪੜ੍ਹੋ: ਲਓ ਜੀ ਆ ਗਈਆਂ ਦਸੰਬਰ ਦੀਆਂ ਛੁੱਟੀਆਂ! ਪੰਜਾਬ 'ਚ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
NEXT STORY