ਬੰਗਾ, (ਚਮਨ ਲਾਲ/ਰਾਕੇਸ਼ ਅਰੋਡ਼ਾ)- ਅੱਜ ਸੀ.ਪੀ.ਆਈ. (ਐੱਮ) ਵੱਲੋਂ ਸੁਨੀਤਾ ਤਲਵੰਡੀ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਬਹਿਰਾਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਬਿਜਲੀ ਬੋਰਡ ਦੇ ਐੱਸ.ਡੀ.ਓ. ਨੂੰ ਮੰਗ ਪੱਤਰ ਦਿੱਤਾ ਜਿਸ ਵਿਚ ਮੰਗ ਕੀਤੀ ਗਈ ਕਿ ਘਰੇਲੂ ਬਿਜਲੀ ਦੇ ਬਿੱਲ ਹਰ ਮਹੀਨੇ ਭੇਜੇ ਜਾਣ ਅਤੇ ਬਿਜਲੀ ਬਿੱਲਾਂ ਵਿਚ ਕੀਤਾ ਵਾਧਾ ਵਾਪਿਸ ਲਿਆ ਜਾਵੇ, ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇੇ ਜਾਣ, ਪਹਿਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਨਵੇਂ ਮੁਲਾਜ਼ਮ ਭਰਤੀ ਕੀਤੇ ਜਾਣ। ਉਨ੍ਹਾਂ ਵੱਲੋਂ ਸੀ.ਪੀ.ਆਈ. (ਐੱਮ.) ਨਾਲ ਰਲ ਕੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਲੰਬੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਜਿਸ ਵਿਚ ਜਨਵਾਦੀ ਇਸਤਰੀ ਸਭਾ ਦੀਆਂ ਮੈਂਬਰਾਂ ਭਾਰੀ ਗਿਣਤੀ ਵਿਚ ਸ਼ਾਮਲ ਹੋਣਗੀਆਂ। ਇਸ ਮੌਕੇ ਤਰਸੇਮ ਕੌਰ, ਸਰਬਜੀਤ ਕੌਰ, ਜੋਤੀ, ਰਾਣੀ, ਭੀਰੋ ਆਦਿ ਤੋਂ ਇਲਾਵਾ ਚੰਦਾ ਤੇ ਕਮਲੇਸ਼ ਆਦਿ ਹਾਜ਼ਰ ਸਨ।
5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਦੂਸਰੇ ਕੋਲੋਂ 114 ਗੋਲੀਆਂ ਬਰਾਮਦ
NEXT STORY