ਟਾਂਡਾ ਉੜਮੁੜ (ਮੋਮੀ)-ਉੱਤਰ ਭਾਰਤ ਦੇ ਨਾਲ ਟਾਂਡਾ ਇਲਾਕੇ ਵਿਚ ਜਿੱਥੇ ਸੀਤ ਲਹਿਰ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਸੰਘਣੀ ਧੁੰਦ ਕਰਕੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਟਾਂਡਾ ਇਲਾਕੇ ਵਿੱਚ ਵਿਖੇ ਅੱਜ ਸਵੇਰ ਤੋਂ ਛਾਈ ਸੰਘਣੀ ਧੁੰਦ ਕਰਕੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਲਾਕੇ ਦੀਆਂ ਪ੍ਰਮੁੱਖ ਸੜਕਾਂ ਜਿਵੇਂ ਕਿ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ-ਹੁਸ਼ਿਆਰਪੁਰ, ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਸੰਘਣੀ ਧੁੰਦ ਨੇ ਜਿੱਥੇ ਲੋਕਾਂ ਨੂੰ ਘਰਾਂ ਵਿਚ ਬੰਦ ਕਰਕੇ ਰੱਖ ਦਿੱਤਾ ਹੈ, ਉੱਥੇ ਹੀ ਬਾਜ਼ਾਰਾਂ ਵਿੱਚ ਮੰਦੀ ਛਾਈ ਹੋਣ ਕਰਕੇ ਦੁਕਾਨਦਾਰ ਗਾਹਕਾਂ ਦੀ ਉਡੀਕ ਕਰਦੇ ਵੇਖੇ ਜਾ ਸਕਦੇ ਹਨ।
ਸਥਾਨਕ ਸ਼ਹਿਰ ਵਿੱਚ ਸਵੇਰ ਤੋਂ ਹੀ ਦੁਪਹਿਰ 2 ਵਜੇ ਤੱਕ ਸੰਘਣੀ ਧੁੰਦ ਨਜ਼ਰ ਆ ਰਹੀ ਹੈ ਜਿਸ ਦਾ ਅੱਜ ਸਾਰਾ ਦਿਨ ਇਸੇ ਤਰ੍ਹਾਂ ਬਣੇ ਰਹਿਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਮੌਸਮ ਵਿਭਾਗ ਦੀ ਜੇ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਮੀਂਹ-ਹਨੇਰੀ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ, ਉੱਥੇ ਹੀ ਠੰਢ ਦੇ ਹੋਰ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਇਸ ਦੌਰਾਨ ਸੰਘਣੀ ਧੁੰਦ ਤੇ ਅੱਤ ਦੀ ਸਰਦੀ ਦੇ ਵਿੱਚ ਸਕੂਲਾਂ ਵਿੱਚ ਜਾ ਰਹੇ ਸਕੂਲੀ ਬੱਚਿਆਂ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਵਿੱਚ ਉਦੋਂ ਤੱਕ ਛੁੱਟੀਆਂ ਕਰ ਦਿੱਤੀਆਂ ਜਾਣ ਜਦੋਂ ਤੱਕ ਮੌਸਮ ਠੀਕ ਨਹੀਂ ਹੋ ਜਾਂਦਾ ਹੈ। ਇਸ ਦੌਰਾਨ ਸਕੂਲੀ ਵਾਹਨਾਂ ਦੇ ਚਾਲਕਾਂ ਵੱਲੋਂ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸੜਕਾਂ ਉੱਪਰ ਖ਼ਤਰੇ ਨੂੰ ਮੁੱਲ ਲੈ ਕੇ ਬੱਚਿਆਂ ਨੂੰ ਸਕੂਲ ਛੱਡਣ ਅਤੇ ਲਿਆਉਣ ਸਬੰਧੀ ਕਾਫ਼ੀ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਲੋਕਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮੌਸਮ ਨੂੰ ਵੇਖਦੇ ਹੋਏ ਛੁੱਟੀਆਂ ਵਧਾਈਆਂ ਜਾਣ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਅੱਜ ਹੋਵੇਗਾ ਮੇਅਰ ਦੇ ਨਾਂ ਦਾ ਐਲਾਨ
ਸਿਹਤ ਮਾਹਰਾਂ ਵੱਲੋਂ ਲੋਕਾਂ ਨੂੰ ਜਿੱਥੇ ਘਰਾਂ ਤੋਂ ਬਾਹਰ ਨਾ ਆਉਣ ਦੀ ਸਲਾਹ ਦਿੱਤੀ ਜਾ ਰਹੀ ਹੈ ਉੱਥੇ ਹੀ ਆਪਣੇ ਆਪ ਇਲਾਜ ਕਰਨ ਦੀ ਬਜਾਏ ਮਾਹਰ ਡਾਕਟਰਾਂ ਪਾਸ ਪੁੱਜਣ ਲਈ ਵੀ ਕਿਹਾ ਜਾ ਰਿਹਾ ਹੈ। ਓਧਰ ਦੂਜੇ ਪਾਸੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਇਸ ਠੰਡ ਵਿੱਚ ਆਪਣੀ ਸਿਹਤ ਦਾ ਖ਼ਾਸ ਖਿਆਲ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ ਦੇ ਸਮੂਹ ਕੇਂਦਰਾਂ 'ਚ ਅੱਜ ਰਹੇਗੀ ਛੁੱਟੀ
NEXT STORY