ਢਿੱਲਵਾਂ/ਕਪੂਰਥਲਾ (ਰਜਿੰਦਰ)- ਨਗਰ ਨਿਗਮ ਫਗਵਾੜਾ ਅਤੇ ਨਗਰ ਪੰਚਾਇਤ ਢਿੱਲਵਾਂ, ਨਡਾਲਾ, ਬੇਗੋਵਾਲ ਅਤੇ ਭੁਲੱਥ ਲਈ ਪੈ ਰਹੀਆਂ ਵੋਟਾਂ ਦਰਮਿਆਨ ਢਿੱਲਵਾਂ ਵਿਖੇ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਜਾਇਜ਼ਾ ਲਿਆ ਗਿਆ।
ਉਨ੍ਹਾਂ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਚੋਣ ਅਮਲੇ ਨਾਲ ਗੱਲਬਾਤ ਕੀਤੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਨਿਗਮ ਅਤੇ ਨਗਰ ਪੰਚਾਇਤ ਲਈ 92 ਵਾਰਡਾਂ ਵਿੱਚ ਵੋਟਾਂ ਪੈ ਰਹੀਆਂ ਹਨ, ਜਿਸ ਲਈ 152 ਪੋਲਿੰਗ ਬੂਥ ਹਨ । ਉਨ੍ਹਾਂ ਦੱਸਿਆ ਕਿ ਲਗਭਗ 1.27 ਲੱਖ ਵੋਟਰ ਕੁੱਲ 278 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ ।
ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬਾਅਦ ਦੁਪਹਿਰ 1 ਵਜੇ ਤੱਕ 38.03 % ਵੋਟਿੰਗ ਹੋਈ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ। ਇਸੇ ਦੌਰਾਨ ਫਗਵਾੜਾ ਵਿਖੇ ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਇਰਵਿਨ ਕੌਰ ਤੇ ਹੋਰ ਹਾਜ਼ਰ ਸਨ ।
ਇਹ ਵੀ ਪੜ੍ਹੋ- ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਵਾਰਡ ਨੰਬਰ-58 ਵਿਚ ਹੰਗਾਮਾ, ਆਪਸ 'ਚ ਭਿੜੀਆਂ ਦੋ ਪਾਰਟੀਆਂ
NEXT STORY