ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨੀਂ ਵੋਟ ਦੇ ਅਧਿਕਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਆਪਣਾ ਫਰਜ਼ ਸਮਝਦੇ ਹੋਏ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਨਿਰਪੱਖਤਾ ਨਾਲ ਕਰਨ ਦਾ ਸੱਦਾ ਦਿੱਤਾ। ਇਥੇ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ‘ਵੋਟ ਜਿਹਾ ਕੁਝ ਨਹੀਂ, ਵੋਟ ਜ਼ਰੂਰ ਪਾਵਾਂਗੇ ਅਸੀਂ’ ਵਿਸ਼ੇ ’ਤੇ ਮਨਾਏ ਗਏ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੋਚ ਸਮਝ ਕੇ ਕਰਨ।
ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਮੁੱਖ ਪ੍ਰਸ਼ਾਸਕ ਜੇ. ਡੀ. ਏ. ਦਰਬਾਰਾ ਸਿੰਘ, ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਡਾ. ਸੁਮਨਦੀਪ ਕੌਰ ਵੀ ਮੌਜੂਦ ਸਨ, ਨੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਵਿਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਇਕ ਚੰਗੀ ਸਰਕਾਰ ਦੇ ਗਠਨ ਲਈ ਬਹੁਤ ਮਹੱਤਵ ਰੱਖਦੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਹਾਜ਼ਰ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਨੈਤਿਕ ਮਤਦਾਨ ਦਾ ਪ੍ਰਣ ਵੀ ਕਰਵਾਇਆ। ਇਸ ਦੌਰਾਨ ਨੈਤਿਕ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਜਿਥੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਉਥੇ ਚਾਨਣ ਐਸੋਸੀਏਸ਼ਨ ਦੇ ਵਿਸ਼ੇਸ਼ ਬੱਚਿਆਂ ਨੇ ਹੱਥਾਂ ਵਿਚ ਫੜੀਆਂ ਤਖ਼ਤੀਆਂ ਰਾਹੀਂ ਵੋਟ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਇਹ ਵੀ ਪੜ੍ਹੋ : ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰ. ਡਾ. ਅਜੇ ਸਰੀਨ ਨੇ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਪਤਵੰਤਿਆਂ ਦਾ ਕਾਲਜ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਹਾਇਕ ਨੋਡਲ ਅਫ਼ਸਰ ਸਵੀਪ ਡਾ. ਅਸ਼ੋਕ ਸਹੋਤਾ, ਡਾ. ਸੁਰਜੀਤ ਲਾਲ ਆਦਿ ਵੀ ਮੌਜੂਦ ਸਨ।
ਸਮਾਗਮ ਦੌਰਾਨ ਸਨਮਾਨ ਪ੍ਰਾਪਤ ਕਰਨ ਵਾਲੀਆਂ ਸ਼ਖਸੀਅਤਾਂ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮੌਕੇ ਸਯੁੰਕਤ ਕਮਿਸ਼ਨਰ ਨਗਰ ਨਿਗਮ ਜਲੰਧਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਹਲਕਾ ਆਦਮਪੁਰ ਡਾ. ਸੁਮਨਦੀਪ ਕੌਰ ਨੂੰ ਵੋਟਰ ਸੂਚੀ ਦੀ ਸਰਸਰੀ ਸੁਧਾਈ-2025 ਦੌਰਾਨ ਜ਼ਿਲੇ ਵਿਚ ਸਭ ਤੋਂ ਵੱਧ 2833 ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ’ਤੇ ਉੱਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਵੋਟਰ ਰਜਿਸਟ੍ਰੇਸ਼ਨ ਵਿੱਚ ਬਿਹਤਰੀਨ ਭੂਮਿਕਾ ਨਿਭਾਉਣ ’ਤੇ ਲੈਕਚਰਾਰ ਰਜਿੰਦਰ ਕੁਮਾਰ ਨੂੰ ਉਤਮ ਸਵੀਪ ਨੋਡਲ ਅਫ਼ਸਰ ਅਤੇ ਮਾ. ਰਾਜੇਸ਼ ਕੁਮਾਰ ਨੂੰ ਉੱਤਮ ਬੂਥ ਲੈਵਲ ਵਜੋਂ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਚੋਣ ਡਿਊਟੀ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਰਮਨਦੀਪ ਕੌਰ, ਸੁਖਦੇਵ ਸਿੰਘ ਅਤੇ ਮਨਦੀਪ ਕੌਰ, ਜੂਨੀਅਰ ਸਹਾਇਕ ਸੁਦੇਸ਼ ਕੁਮਾਰ ਸੂਰੀ, ਕਲਰਕ ਵਿਕਰਮਜੀਤ, ਤੇਜਪ੍ਰਕਾਸ਼ ਸਿੰਘ, ਵਿਸ਼ਾਲ, ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ ਤੇ ਲਖਵਿੰਦਰ ਸਿੰਘ, ਪ੍ਰੋਗਰਾਮਰ ਪ੍ਰਿਯਾ ਮੌਂਗਾ, ਕੰਪਿਊਟਰ ਆਪ੍ਰੇਟਰ ਸ਼ਮਸ਼ੇਰ ਸਿੰਘ ਤੇ ਅਵਤਾਰ ਚੰਦ, ਡਾਟਾ ਐਂਟਰੀ ਆਪ੍ਰੇਟਰ ਰੱਜੀ, ਰੇਨੂੰ ਬਾਲਾ, ਪ੍ਰੀਤੀ ਅਰੋੜਾ ਤੇ ਯਸ਼ਪਾਲ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ ਫਾਰ ਈ.ਵੀ.ਐਮ. ਅਤੇ ਵੀ.ਵੀ.ਪੈਟ ਕਰਨ ਸ਼ਰਮਾ ਅਤੇ ਹਰਬਿਲਾਸ ਹੀਰਾ, ਨੈਟਵਰਕ ਇੰਜੀਨੀਅਰ ਮਨੀਸ਼ ਭਾਟੀਆ ਤੇ ਪੰਕਜ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਜਦਕਿ ਵਿਧਾਨ ਸਭਾ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ’ਤੇ ਗੁਰਵਿੰਦਰ ਕੌਰ, ਰਾਕੇਸ਼ ਕੁਮਾਰ, ਕੁਲਵਿੰਦਰ ਸਿੰਘ, ਚੰਦਰ ਕਾਂਤ ਭੂਸ਼ਣ, ਚਰਨਪ੍ਰੀਤ ਸਿੰਘ, ਵਿਨੋਦ ਕੁਮਾਰ, ਪੂਜਾ, ਰਚਨਾ ਅਤੇ ਸਰੋਜ ਰਾਣੀ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਵੀਪ ਆਈਕਨ/ਕੋਆਰਡੀਨੇਟਰਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਪ੍ਰਕਾਸ਼ ਕੌਰ, ਮੁਨੀਸ਼ ਅਗਰਵਾਲ, ਪਰਵਿੰਦਰ ਸਿੰਘ ਸੋਨੂੰ, ਵਿਵੇਕ ਜੋਸ਼ੀ, ਯਸ਼ਪਾਲ ਰਲਹਣ, ਪੂਜਾ ਮਹੰਤ, ਗੌਰਵ ਮੈਣੀ, ਸੰਦੀਪ ਕੁਮਾਰ, ਹਿਨਾ ਸ਼ਰਮਾ, ਰੀਤ, ਦਵਿੰਦਰ ਸਿੰਘ, ਸ਼ਾਨ ਫਾਊਂਡੇਸ਼ਨ, ਡਾ. ਸੁਰਜੀਤ ਲਾਲ ਅਤੇ ਡਾ. ਅਸ਼ੋਕ ਸਹੋਤਾ ਸ਼ਾਮਲ ਹਨ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮੰਤਰੀ ਹਰਜੋਤ ਬੈਂਸ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੜੀਆਂ ਨਾਲ ਛੇੜਛਾੜ ਕਰਨੀ ਪਈ ਮਹਿੰਗੀ, ਹੋਈ ਅਜਿਹੀ ਛਿਤਰੌਲ ਕਿ...
NEXT STORY