ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਦੇ ਭਵਿੱਖ 'ਚ ਸਾਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ। ਇਥੇ ਨੌਜਵਾਨਾਂ ਨੂੰ ਨਾ ਸਿਰਫ ਯੋਗ ਲੀਡਰਸ਼ਿਪ ਮਿਲ ਰਹੀ ਹੈ, ਸਗੋਂ ਉਨ੍ਹਾਂ ਨੂੰ ਇਕ ਸਿਰਜਣਾਤਮਕ ਵਾਤਾਵਰਣ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਇਲਾਵਾ ਕਾਲਜਾਂ, ਆਈ. ਟੀ. ਆਈ. ਅਤੇ ਪੋਲੀਟੈਕਨਿਕ ਕਾਲਜਾਂ ਦੇ 40 ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਪ੍ਰੋਗਰਾਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਨੌਜਵਾਨ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਟਰੇਨਿੰਗ ਆਦਿ ਸਬੰਧੀ ਜ਼ਿਲਾ ਰੋਜ਼ਗਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਹੋ ਸਕਣ।
ਕਾਲੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦੇਣ ਲਈ ਮਈ ਮਹੀਨੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਡੇ ਪੱਧਰ 'ਤੇ ਸਕੂਲਾਂ 'ਚ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਦੌਰਾਨ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਸਕੋਪ, ਡਿਫੈਂਸ ਸਰਵਿਸ, ਪੈਰਾ-ਮਿਲਟਰੀ ਸਰਵਿਸ, ਵੱਖ-ਵੱਖ ਸਟ੍ਰੀਮਜ਼ ਦੀ ਪੜ੍ਹਾਈ, ਤਕਨੀਕੀ ਕੋਰਸ, ਸਵੈ-ਰੋਜ਼ਗਾਰ ਯੋਜਨਾਵਾਂ, ਸ਼ਾਰਟ ਟਰਮ ਸਕਿੱਲ ਪੱਧਰ ਦੇ ਕੋਰਸ, ਜਨਰਲ ਅਵੇਅਰਨੈੱਸ ਅਤੇ ਹੋਰ ਜ਼ਰੂਰੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ 273 ਸਕੂਲਾਂ ਦੇ 18071 ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਸ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਜ਼ਿਲੇ ਦੀਆਂ ਵੱਖ-ਵੱਖ ਬਹੁਤਕਨੀਕੀ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ, ਯੂਨੀਵਰਸਿਟੀ ਅਤੇ ਸੰਸਥਾਵਾਂ, ਸਵੈ-ਰੋਜ਼ਗਾਰ ਨਾਲ ਸਬੰਧਤ ਦਫ਼ਤਰਾਂ, ਲੀਡ ਬੈਂਕ ਮੈਨੇਜਰਾਂ, ਸਕੂਲਾਂ ਦੇ ਕੈਰੀਅਰ ਕਾਊਂਸਲਰਾਂ ਅਤੇ ਹੋਰ ਸੰਸਥਾਵਾਂ ਦੇ ਮਾਹਿਰਾਂ ਨੇ ਭਾਗ ਲੈ ਕੇ ਆਪਣੇ-ਆਪਣੇ ਵਿਭਾਗਾਂ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 'ਘਰ-ਘਰ ਰੋਜ਼ਗਾਰ' ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 'ਘਰ-ਘਰ ਰੋਜ਼ਗਾਰ' ਯੋਜਨਾ ਤਹਿਤ ਚਲਾਏ ਜਾ ਰਹੇ ਪੋਰਟਲ 'ਤੇ 18000 ਨੌਜਵਾਨ ਰਜਿਸਟਰੇਸ਼ਨ ਕਰ ਚੁੱਕੇ ਹਨ। ਉਨ੍ਹਾਂ ਨੌਜਵਾਨਾਂ ਨੂੰ ਕਾਮਯਾਬ ਹੋਣ ਲਈ ਟੀਚਾ ਨਿਰਧਾਰਿਤ ਕਰਨ ਦੀ ਅਪੀਲ ਵੀ ਕੀਤੀ।
ਜ਼ਿਲਾ ਰੋਜ਼ਗਾਰ ਅਤੇ ਟਰੇਨਿੰਗ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਜ਼ਿਲਾ ਬਿਊਰੋ ਆਫ ਇਪਲਾਇਮੈਂਟ ਐਂਟਰਪ੍ਰਾਈਜ਼ਜ਼) 'ਚ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਵਿਚ ਬਹੁਤ ਸੁਵਿਧਾ ਮਿਲ ਰਹੀ ਹੈ। ਵਿਭਾਗ ਵੱਲੋਂ ਹਰ ਮਹੀਨੇ 15 ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ 'ਚ ਜਾ ਕੇ ਨੌਜਵਾਨਾਂ ਦੀ ਕੈਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ, ਉਥੇ ਹੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ 'ਚ ਹਰ ਮਹੀਨੇ 2 ਪਲੇਸਮੈਂਟ ਕੈਂਪ ਲਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪ੍ਰਾਪਤੀ 'ਚ ਸਹਾਇਤਾ ਤੋਂ ਇਲਾਵਾ ਦਫਤਰ ਵੱਲੋਂ ਕੈਰੀਅਰ ਗਾਈਡੈਂਸ, ਕਾਊਂਸਲਿੰਗ, ਹੁਨਰ ਵਿਕਾਸ, ਸਨਅਤਕਾਰੀ ਆਦਿ ਬਾਰੇ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ਮਹਿਲਾ ਮੁਲਾਜ਼ਮ ਦੀ ਵਰਦੀ ਪਾੜੀ
NEXT STORY