ਭੁਲੱਥ/ਕਪੂਰਥਲਾ (ਰਜਿੰਦਰ, ਮਹਾਜਨ)- ਆਮ ਲੋਕਾਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਸਰਲ ਤਰੀਕੇ ਨਾਲ ਪ੍ਰਦਾਨ ਕਰਨ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਬ ਤਹਿਸੀਲ ਢਿੱਲਵਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬ ਤਹਿਸੀਲ ਵਿਖੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਇੰਤਕਾਲ ਦੇ ਬਕਾਇਆ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਬਕਾਇਆ ਕੇਸਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਅੰਦਰ ਸੰਬੰਧਤ ਐੱਸ. ਡੀ. ਐਮਜ਼ ਆਪਸੀ ਸਮਝ ਵਾਲੇ ਕੇਸਾਂ ਵਿਚ ਇੰਤਕਾਲਾਂ ਦਾ ਸਮੇਂ ਸਿਰ ਦਰਜ਼ ਹੋਣ ਸਬੰਧੀ ਨਿੱਜੀ ਤੌਰ ’ਤੇ ਨਿਗਰਾਨੀ ਲਈ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਨਵੀਂ ਐਕਸਾਈਜ਼ ਪਾਲਿਸੀ ਤਹਿਤ ਵੱਧਣਗੇ ਸ਼ਰਾਬ ਦੇ ਰੇਟ
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸੰਬੰਧਤ ਸੇਵਾਵਾਂ ਵਿਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪਟਵਾਰੀ ਸਿਮਰਨਜੀਤ ਸਿੰਘ ਦਾ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕਰਨ ਦਾ ਵੀ ਐਲਾਨ ਕੀਤਾ, ਜਿਸ ਵੱਲੋਂ ਇੰਤਕਾਲ ਦੇ ਸਾਰੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਗਿਆ। ਉਨ੍ਹਾਂ ਸਬ ਤਹਿਸੀਲ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਵੱਲੋਂ ਨਗਰ ਪੰਚਾਇਤ ਢਿੱਲਵਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਆਮਦਨ ਅਤੇ ਖਰਚ ਵੇਰਵਿਆਂ ਤੋਂ ਇਲਾਵਾ ਨਗਰ ਪੰਚਾਇਤ ਨੂੰ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਢਿੱਲਵਾਂ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਥਾਪਨਾ ਲਈ ਸੀਵਰੇਜ਼ ਬੋਰਡ ਦੇ ਨਾਲ ਮਾਮਲਾ ਉਠਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਠੋਸ ਰਹਿੰਦ-ਖੂੰਹਦ ਨੂੰ ਵੱਖ-ਵੱਖ ਕਰਨ, ਪ੍ਰਾਪਰਟੀ ਟੈਕਸ ਇਕੱਤਰ ਕਰਨ ਬਾਰੇ ਵੀ ਜਾਣਕਾਰੀ ਲਈ। ਇਸ ਮੌਕੇ ਐੱਸ. ਡੀ. ਐੱਮ ਸੰਜੀਵ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਸੂਪਰਡੈਂਟ ਮਾਲ ਸਤਬੀਰ ਸਿੰਘ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ: ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪਲਾਂ 'ਚ ਉਜੜੀਆਂ ਖ਼ੁਸ਼ੀਆਂ, 12ਵੀਂ ਜਮਾਤ 'ਚ ਪੜ੍ਹਦੀ ਕੁੜੀ ਦੀ ਸੜਕ ਹਾਦਸੇ 'ਚ ਮੌਤ
NEXT STORY