ਸੁਲਤਾਨਪੁਰ ਲੋਧੀ (ਧੀਰ)- ਤਾਸ਼ਪੁਰ ਮੋੜ ’ਤੇ ਹੋਏ ਇਕ ਸੜਕ ਹਾਦਸੇ ’ਚ ਬੀਤੀ ਦੇਰ ਰਾਤ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਬੱਚੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਪਰਮਜੀਤ ਸਿੰਘ ਵਾਸੀ ਉੱਚਾ ਬੋਹੜਵਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਜੁਆਈ ਸੁਖਜਿੰਦਰ ਸਿੰਘ ਪੁੱਤਰ ਭਾਗ ਸਿੰਘ ਅਤੇ ਜੋਤੀ ਵਾਸੀ ਪਿੰਡ ਫਾਜ਼ਲਵਾਲ ਤਹਿਸੀਲ ਸ਼ਾਹਕੋਟ ਜ਼ਿਲਾ ਜਲੰਧਰ ਆਪਣੀ ਪੁੱਤਰੀ ਨੰਨਿਆਂ ਸਮੇਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਬੋਹੜ ਵਾਲਾ ਤਹਿਸੀਲ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਨੂੰ ਆ ਰਿਹਾ ਸੀ। ਜਿਵੇਂ ਹੀ ਉਹ ਤਾਸ਼ਪੁਰ ਗੋਦਾਮਾਂ ਨਜ਼ਦੀਕ ਮੋੜ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਨਾਲ ਟਕਰਾ ਗਿਆ ਅਤੇ ਸਾਰਾ ਪਰਿਵਾਰ ਹੀ ਸੜਕ ’ਤੇ ਡਿੱਗ ਪਿਆ।
ਇਹ ਵੀ ਪੜ੍ਹੋ: ਜਲੰਧਰ ’ਚ ਫਰੈਸ਼ ਬਾਈਟ ਵਾਲੇ ਪਿੱਜ਼ਾ ਕੱਪਲ ਦਾ ਪੈ ਗਿਆ ਰੌਲਾ, ਲੋਕਾਂ ਨੇ ਘੇਰੀ ਦੁਕਾਨ
ਹਾਦਸੇ ’ਚ ਸੁਖਜਿੰਦਰ ਸਿੰਘ ਪੁੱਤਰ ਭਾਗ ਸਿੰਘ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਲਿਆਂਦਾ ਗਿਆ, ਜਿੱਥੇ ਡਾਕਟਰ ਰਾਹੁਲ ਸੱਭਰਵਾਲ ਵੱਲੋਂ ਸੁਖਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਉਸ ਦੀ ਪਤਨੀ ਜੋਤੀ ਅਤੇ ਪੁੱਤਰੀ ਨੰਨਿਆ ਗੰਭੀਰ ਹਾਲਤ ਨੂੰ ਦੇਖਦੇ ਹੋਏ ਜ਼ਿਲਾ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ 'ਤੇ ਠੱਗੀ ਦੀ ਕੋਸ਼ਿਸ਼, ਪੁਲਸ ਦੀ ਜਾਂਚ 'ਚ ਸਾਹਮਣੇ ਆਇਆ ਹੈਰਾਨੀਜਨਕ ਸੱਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਹੱਦੀ ਪਰਿਵਾਰਾਂ ਲਈ ਭਿਜਵਾਈ ਗਈ 679ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY