ਕਪੂਰਥਲਾ, (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਅਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਸਾਂਝੇ ਤੌਰ ’ਤੇ ਚਲਾਈ ਗਈ ਮੁਹਿੰਮ ਦੌਰਾਨ ਕਪੂਰਥਲਾ ਸੁਭਾਨਪੁਰ ਮਾਰਗ ’ਤੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰ ਕੇ 20 ਕਿਲੋ ਚੂਰਾ-ਪੋਸਤ ਅਤੇ 15 ਨਸ਼ੇ ਵਾਲੇ ਟੀਕੇ ਬਰਾਮਦ ਕੀਤੇ ਹਨ। ਮੁਲਜ਼ਮ ਦੇ ਖਿਲਾਫ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਹੁਕਮਾਂ ’ਤੇ ਜ਼ਿਲਾ ਭਰ ’ਚ ਚਲਾਈ ਜਾ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਡੀ. ਐੱਸ. ਪੀ. (ਡੀ.) ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਚਾਂਦ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਸੁਖਪਾਲ ਸਿੰਘ ਨੇ ਸਾਂਝੇ ਤੌਰ ’ਤੇ ਪਿੰਡ ਅੱਡਾ ਬਿੱਲੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਬੋਰਾ ਚੁੱਕੇ ਵਿਅਕਤੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਪੁਲਸ ਟੀਮ ਨੇ ਪਿੱਛਾ ਕਰ ਕੇ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਮਹਿਤਾਬ ਸਿੰਘ ਪੁੱਤਰ ਸਾਦਾ ਸਿੰਘ ਵਾਸੀ ਪੁਰਾਣੀ ਦਾਣਾ ਮੰਡੀ ਕਪੂਰਥਲਾ ਦੱਸਿਆ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਬਰਾਮਦ ਬੋਰੇ ਵਿਚੋਂ 20 ਕਿਲੋ ਚੂਰਾ-ਪੋਸਤ ਅਤੇ 15 ਨਸ਼ੀਲੇ ਇੰਜੈਕਸ਼ਨ ਬਰਾਮਦ ਹੋਏ । ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਅਤੇ ਚੂਰਾ-ਪੋਸਤ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਬਰਾਮਦ ਚੂਰਾ-ਪੋਸਤ ਅਤੇ ਡਰੱਗ ਖਾਸ ਗਾਹਕਾਂ ਨੂੰ ਵੇਚਣ ਜਾ ਰਿਹਾ ਸੀ। ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਲੀਕੇਜ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਜਤਾਇਆ ਰੋਸ
NEXT STORY