ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ’ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ’ਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਜਲ ਸੋਮਿਆਂ ਬਾਰੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ’ਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ’ਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ’ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਰਿਹਾ ਹੈ ਤੇ ਹੜ੍ਹ ਵਾਲੇ ਖੇਤਰਾਂ ’ਚ ਕਿਸਾਨਾਂ ਵੱਲੋਂ ਬਣਾਏ ਗਏ ਅਸਥਾਈ ਬੰਨ੍ਹਾਂ ’ਚ ਪਾੜ ਪਾ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਾਨਾ-ਨਾਨੀ ਨੇ ਦੋਹਤੀ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

ਉਨ੍ਹਾਂ ਦੱਸਿਆ ਕਿ ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਕਰੀਬ 14,200 ਏਕੜ ਰਕਬਾ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ’ਚੋਂ ਜ਼ਿਲ੍ਹਾ ਕਪੂਰਥਲਾ ਦੇ ਰਕਬੇ ’ਚ ਵਸੋਂ ਪ੍ਰਭਾਵਿਤ ਹੋਈ ਹੈ ਜਦਕਿ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਦਾ ਪ੍ਰਭਾਵਿਤ ਰਕਬਾ ਖੇਤੀਬਾੜੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਮੌਜੂਦ ਹੈ।
ਇਹ ਵੀ ਪੜ੍ਹੋ: ਕਿਸ਼ਤਵਾੜ 'ਚ ਫਟੇ ਬੱਦਲ ਨੇ ਪੰਜਾਬ ਤੱਕ ਮਚਾਈ ਤਬਾਹੀ ! ਜਲੰਧਰ ਦੀਆਂ 2 ਕੁੜੀਆਂ ਹੋਈਆਂ ਲਾਪਤਾ
ਉਨ੍ਹਾਂ ਦੱਸਿਆ ਕਿ ਫੀਲਡ ’ਚ 4 ਸੁਪਰਡੈਂਟਿੰਗ ਇੰਜੀਨੀਅਰ, 10 ਐਕਸੀਅਨ, 20 ਐੱਸ. ਡੀ. ਓਜ਼. ਤੇ 200 ਫੀਲਡ ਸਟਾਫ਼ (ਸਮੇਤ ਜੇ. ਈਜ਼) ਨਿਰੰਤਰ 24 ਘੰਟੇ ਨਿਗਰਾਨੀ ਕਰ ਰਹੇ ਹਨ। ਸਮੁੱਚੇ ਸੰਵੇਦਨਸ਼ੀਲ ਖੇਤਰ ਨੂੰ ਸੈਕਟਰਾਂ ’ਚ ਵੰਡਿਆ ਗਿਆ ਹੈ ਤਾਂ ਜੋ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ’ਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਆਸਰਾ, ਭੋਜਨ ਅਤੇ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਏ ਬੰਨ੍ਹ ਸੁਰੱਖਿਅਤ ਹਨ ਤੇ ਇਨ੍ਹਾਂ ਬੰਨ੍ਹਾਂ ਤੋਂ ਪਾਣੀ ਦਾ ਕੋਈ ਓਵਰਫਲੋਅ ਨਹੀਂ ਹੋਇਆ। ਇਨ੍ਹਾਂ ਬੰਨ੍ਹਾਂ ’ਤੇ ਰੋਸਟਰ ਆਧਾਰਤ ਮਜ਼ਬੂਤ ਟੀਮਾਂ ਵੱਲੋਂ 24 ਘੰਟੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਪਸ਼ੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ, ਜਿਸ ’ਚ ਵੱਖਰੇ ਸ਼ੈਲਟਰ ਬਣਾਉਣਾ, ਚਾਰਾ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਤੇ ਪ੍ਰਭਾਵਿਤ ਖੇਤਰਾਂ ’ਚ ਵੈਟਰਨਰੀ ਟੀਮਾਂ ਦੀ ਤਾਇਨਾਤੀ ਕਰਨਾ ਸ਼ਾਮਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, 19 ਤੇ 26 ਅਗਸਤ ਨੂੰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਮੁਲਾਜ਼ਮ 24 ਘੰਟੇ ਰਹਿਣਗੇ On Duty! ਜਾਰੀ ਹੋ ਗਏ ਨਵੇਂ ਨਿਰਦੇਸ਼
NEXT STORY