ਜਲੰਧਰ (ਧਵਨ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਸਮਾਰਟ ਤਕਨੀਕ ਨਾਲ ਸ਼ਹਿਰਾਂ ਨੂੰ ਸੁਰੱਖਿਅਤ ਬਣਾਉਣਾ ਸੰਭਵ ਹੈ ਅਤੇ ਇਸ ਲਈ ਪੁਲਸ ਵੱਲੋਂ ਸੂਬੇ ਭਰ ਵਿਚ ਯਤਨ ਹੋਰ ਤੇਜ਼ ਕੀਤੇ ਜਾਣਗੇ। ਡੀ. ਜੀ. ਪੀ. ਨੇ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸਮਾਰਟ ਤਕਨੀਕ ਨਾਲ ਸ਼ਹਿਰ ਨੂੰ ਸੁਰੱਖਿਅਤ ਬਣਾਉਣ ਲਈ ਕੀਤੀ ਪਹਿਲਕਦਮੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 260 ਸੰਸਥਾਵਾਂ ਦੇ ਸਹਿਯੋਗ ਨਾਲ ਜਲੰਧਰ ਦੀਆਂ ਮਹੱਤਵਪੂਰਨ ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ
ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਸੰਗਠਨਾਂ ਦਾ ਪੁਲਸ ਫੋਰਸ ਨਾਲ ਆਉਣਾ ਆਪਣੇ-ਆਪ ਵਿਚ ਇਕ ਮਿਸਾਲ ਹੈ ਅਤੇ ਜਲੰਧਰ ਪੁਲਸ ਕਮਿਸ਼ਨਰੇਟ ਵਾਂਗ ਵੱਖ-ਵੱਖ ਸੰਗਠਨਾਂ ਨਾਲ ਤਾਲਮੇਲ ਸਥਾਪਿਤ ਕਰਨ ਦੀ ਪਹਿਲਕਦਮੀ ਹੋਰ ਪੁਲਸ ਜ਼ਿਲ੍ਹਿਆਂ ਨੂੰ ਵੀ ਕਰਨੀ ਚਾਹੀਦੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾ ਕੇ ਸ਼ਹਿਰ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸੁਰੱਖਿਆ ਕਾਰਨਾਂ ਕਰਕੇ ਸ਼ਹਿਰਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇ। ਕੈਮਰੇ ਵੱਧ ਤੋਂ ਵੱਧ ਲਗਾਏ ਜਾਣ ਤਾਂ ਜੋ ਅਪਰਾਧੀ ਅਨਸਰਾਂ ਦੇ ਮਨਾਂ ਵਿਚ ਪੁਲਸ ਦਾ ਡਰ ਬਣਿਆ ਰਹੇ। ਡੀ. ਜੀ. ਪੀ. ਨੇ ਟਵੀਟ ਕਰਕੇ ਕਿਹਾ ਕਿ ਜੇਕਰ ਸਾਰੇ ਜ਼ਿਲ੍ਹਿਆਂ ਵਿਚ ਇਸ ਤਰ੍ਹਾਂ ਸੀ. ਸੀ. ਟੀ. ਵੀ. ਕੈਮਰੇ ਲਗਾ ਦਿੱਤੇ ਜਾਣ ਤਾਂ ਪੰਜਾਬ ਵਿਚ ਅਪਰਾਧੀ ਅਨਸਰ ਕਦੇ ਵੀ ਸਿਰ ਨਹੀਂ ਚੁੱਕ ਸਕਣਗੇ।
ਇਹ ਵੀ ਪੜ੍ਹੋ- ਹਲਕਾ ਚੱਬੇਵਾਲ 'ਚ ਗਰਜੇ CM ਭਗਵੰਤ ਮਾਨ, ਕਾਂਗਰਸ ਤੇ ਭਾਜਪਾ 'ਤੇ ਵਿੰਨ੍ਹੇ ਨਿਸ਼ਾਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਧੂ ਤੋਂ ਬਾਅਦ ਚੰਨੀ ਨੇ ਵੀ ਬਣਾਈ ਵਿਧਾਨ ਸਭਾ ਉਪ ਚੋਣਾਂ ਤੋਂ ਦੂਰੀ, ਕੀ ਠੀਕ ਹੈ ਕਾਂਗਰਸ ਦਾ ਮਾਹੌਲ ?
NEXT STORY