ਜਲੰਧਰ (ਸੋਨੂੰ) : ਜਲੰਧਰ 'ਚ ਪਿਛਲੇ ਮਹੀਨੇ ਬਹੁਚਰਚਿਤ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪ੍ਰੈੱਸ ਕਲੱਬ 'ਚ ਪ੍ਰੈੱਸ ਕਾਨਫਰੰਸ ਕਰਦਿਆਂ ਮੁਲਜ਼ਮਾਂ ਵੱਲੋਂ ਸਮਝੌਤਾ ਹੋਣ ਦੀਆਂ ਗੱਲਾਂ ਨੂੰ ਸਿਰਫ ਅਫਵਾਹ ਦੱਸਿਆ ਹੈ। ਢਿੱਲੋਂ ਬ੍ਰਦਰਜ਼ ਦੇ ਚਚੇਰੇ ਭਰਾ ਮਾਨਵਜੀਤ ਸਿੰਘ ਉੱਪਲ ਨੇ ਦੱਸਿਆ ਕਿ ਉਨ੍ਹਾਂ ਤੇ ਉਨ੍ਹਾਂ ਦੇ ਸਾਥੀ ਵਕੀਲ ਸਰਬਜੀਤ ਸਿੰਘ 'ਤੇ ਸ਼ਹਿਰ ਦੇ ਕਈ ਵੱਡੇ ਲੋਕਾਂ ਅਤੇ ਪੁਲਸ ਵਿਭਾਗ ਨਾਲ ਸਬੰਧਤ ਲੋਕਾਂ ਵੱਲੋਂ ਸਮਝੌਤਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਝੌਤੇ ਬਾਰੇ ਉਨ੍ਹਾਂ ਤੋਂ ਨਾ ਪੁੱਛਿਆ ਜਾਵੇ ਅਤੇ ਜੇਕਰ ਉਹ ਇਸ ਬਾਰੇ ਪੁੱਛਣਾ ਚਾਹੁੰਦੇ ਹਨ ਤਾਂ ਪਰਿਵਾਰਕ ਮੈਂਬਰਾਂ ਤੋਂ ਪੁੱਛ ਲੈਣ। ਉਨ੍ਹਾਂ ਇਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਜੇਕਰ ਕੋਈ ਗੱਲ ਕਰਨੀ ਚਾਹੁੰਦਾ ਹੈ ਤਾਂ ਪਰਿਵਾਰ ਵਾਲਿਆਂ ਨਾਲ ਗੱਲ ਕਰੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ, ਪੜ੍ਹੋ ਪੂਰੀ ਲਿਸਟ
ਪ੍ਰੈੱਸ ਕਾਨਫਰੰਸ 'ਚ ਮਾਨਵਜੀਤ ਸਿੰਘ ਉੱਪਲ ਨੇ ਕਿਹਾ ਕਿ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ ਅਤੇ ਭਲਕੇ ਇਸ ਦੀ ਤਰੀਕ ਹੈ, ਜੇਕਰ ਸੁਪਰੀਮ ਕੋਰਟ ਕੱਲ੍ਹ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੰਦੀ ਹੈ ਤਾਂ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਹੈ। ਜੇਕਰ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਤਾਂ ਉਸ ਤੋਂ ਬਾਅਦ ਦੋਸ਼ੀ ਆਪਣੇ ਮੁਕੱਦਮੇ ਦਾ ਸਾਹਮਣਾ ਕਰਨਗੇ। ਉਨ੍ਹਾਂ ਕਿਹਾ ਕਿ ਕਈ ਵਾਰ ਉਸ ਨੂੰ ਫੋਨ ਆਉਂਦੇ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਅਜ਼ਮਾਇਆ ਜਾ ਰਿਹਾ ਹੈ ਕਿ ਉਹ ਪੈਸੇ ਲੈ ਕੇ ਸਮਝੌਤਾ ਕਰ ਲੈਣ ਪਰ ਅਜਿਹਾ ਕੁਝ ਨਹੀਂ ਹੋਵੇਗਾ। ਮਾਨਵਜੀਤ ਨੇ ਦੱਸਿਆ ਕਿ ਹੁਣ ਤੱਕ ਮੁਲਜ਼ਮਾਂ ਵੱਲੋਂ ਦਿੱਤੀਆਂ ਸਾਰੀਆਂ ਦਰਖਾਸਤਾਂ ਰੱਦ ਹੋ ਚੁੱਕੀਆਂ ਹਨ। ਹਾਲਾਂਕਿ, ਧਾਰਾ 161 ਤਹਿਤ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ, ਜੋ ਕਿ ਉਨ੍ਹਾਂ ਨੂੰ ਵੀ ਨਹੀਂ ਮਿਲਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਰਹਿ ਗਈਆਂ ਕਮੀਆਂ-ਪੇਸ਼ੀਆਂ ਨੂੰ ਦੇਖਣ ਲਈ ਉਹ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਨੂੰ ਅਪੀਲ ਕਰਨਗੇ।
ਰਾਜ ਸਭਾ 'ਚ ਬੋਲੇ ਸੰਤ ਬਲਬੀਰ ਸਿੰਘ ਸੀਚੇਵਾਲ, ਚੁੱਕਿਆ ਵਾਹਗਾ ਬਾਰਡਰ ਖੋਲ੍ਹਣ ਦਾ ਮੁੱਦਾ
NEXT STORY