ਜਲੰਧਰ (ਸੋਨੂੰ)— ਪਿੰਡ ਸੁਭਾਨਾ 'ਚ ਗੰਦੇ ਪਾਣੀ ਦੀ ਸਪਲਾਈ ਕਾਰਨ ਲੋਕਾਂ ਨੂੰ ਕਾਫੀ ਸਮੇਂ ਤੋਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ 'ਚ ਕਾਫੀ ਸਮੇਂ ਤੋਂ ਟੂਟੀਆਂ 'ਚ ਗੰਦਾ ਪਾਣੀ ਆ ਰਿਹਾ ਹੈ। ਇਸੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਬੀਮਾਰ ਹਨ।
ਉਨ੍ਹਾਂ ਨੇ ਦੱਸਿਆ ਕਿ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜੂਦ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਨੂੰ ਜਲਦੀ ਹਲ ਨਾ ਕੀਤਾ ਗਿਆ ਤਾਂ ਉਹ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋਣਗੇ।
ਗੈਸ ਸਿਲੰਡਰ ਚੋਰੀ ਕਰਨ ਵਾਲਾ ਗਿਰੋਹ ਸਰਗਰਮ, ਕਬਾੜੀਆਂ ਤੋਂ ਰਹੋ ਸਾਵਧਾਨ
NEXT STORY