ਰੂਪਨਗਰ (ਵਿਜੇ ਸ਼ਰਮਾ)- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਦੀਆਂ ਪਰਾਲੀ ਪ੍ਰਬੰਧਨ ਤਹਿਤ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਿਖੇ ਸਥਾਪਿਤ ਕੀਤਾ ਗਿਆ ਹੈ। ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 01881-227244 ਹੋਵੇਗਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱਗ, ਮਚੀ ਹੜਫ਼ਾ-ਦਫ਼ੜੀ, ਟਲਿਆ ਵੱਡਾ ਹਾਦਸਾ
ਇਹ ਕੰਟਰੋਲ ਰੂਮ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਤਾਰ ਕਿਸਾਨਾਂ ਦੀ ਸੇਵਾ ਵਿਚ ਕੰਮ ਕਰੇਗਾ। ਕਿਸਾਨ ਵੀਰ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਆਪਣੀ ਜਾਣਕਾਰੀ ਵਿੱਚ ਵਾਧਾ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹੇ ਨੂੰ ਦਿੱਤਾ ਗਿਆ ਜ਼ੀਰੋ ਸਟਬਲ ਬਰਨਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਉਹ ਆਪਣੇ ਸਮਾਜ ਨੂੰ ਜਾਗਰੂਕ ਕਰਨ ਤਾਂ ਜੋ ਰੂਪਨਗਰ ਨੁੰ ਪ੍ਰਦੂਸ਼ਣ ਤੋਂ ਮੁਕਤ ਅਤੇ ਸਾਫ਼-ਸੁਥਰਾ ਜ਼ਿਲ੍ਹਾ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ ਜੋ ਉੱਨਤ ਕਿਸਾਨ ਐਪ ਦੀ ਮਦਦ ਨਾਲ ਲੋੜਵੰਦ ਕਿਸਾਨਾਂ ਦੀ ਮੈਪਿੰਗ ਕਰਨਗੇ ਅਤੇ ਸਮੇਂ ਸਿਰ ਮਸ਼ੀਨਾਂ ਉਪਲੱਬਧ ਕਰਵਾਉਣ ਲਈ ਪਾਬੰਦ ਹੋਣਗੇ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਚੌਕ ’ਚ ਪਟਾਕਾ ਮਾਰਕੀਟ ਕਾਰਨ ਲੱਗਿਆ ਲੰਮਾ ਜਾਮ, ਨੌਜਵਾਨਾਂ ਨਾਲ ਭਿੜੇ ਟ੍ਰੈਫਿਕ ਪੁਲਸ ਮੁਲਾਜ਼ਮ
NEXT STORY